ਮਾਮਲਾ ਗੰਭੀਰ ਹੋਣ ਕਰ ਕੇ ਪੰਜ ਸਿੰਘ ਸਾਹਿਬਾਨ ਦੀ ਬੈਠਕ `ਚ ਵਿਚਾਰਿਆ ਜਾਵੇਗਾ- ਜਥੇਦਾਰ
ਅੰਮਿ੍ਤਸਰ, 9 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਦੇ ਅਧੀਨ ਚੱਲ ਰਹੇ ਸ਼੍ਰੀ ਗੁਰੂ ਰਾਮ ਦਾਸ ਇੰਸਟੀਚਿਊਟ ਆਫ
ਮੈਡੀਕਲ ਸਾਇੰਸਿਜ਼ ਅਤੇ ਯੂਨੀਵਰਸਿਟੀ ਦੀ ਕਨਟੀਨ ਤੇ ਮੈਸ ਵਿੱਚ ਮਾਸਾਹਾਰੀ ਭੋਜਨ ਪਰੋਸੇ ਜਾਣ ਦੇ ਮਾਮਲੇ ਵਿੱਚ ਐਸ.ਜੀ.ਪੀ.ਸੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਖਿਲਾਫ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਬੁਲਾਰਾ ਮਨਦੀਪ ਸਿੰਘ ਮੰਨਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ. ਗੁਰਬਚਨ ਸਿੰਘ ਨੂੰ ਸ਼ਿਕਾਇਤ ਸੌਂਪੀ ਹੈ।ਸਾਰੇ ਸਬੂਤਾਂ ਦੇ ਨਾਲ ਸੌਂਪੀ ਗਈ ਚਾਰ ਪੇਜਾਂ ਦੀ ਲਿਖਤੀ ਸ਼ਿਕਾਇਤ ਵਿੱਚ ਮੰਨਾ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਇੱਕ ਕਮੇਟੀੇ ਮੈਂਬਰ, ਇੱਕ ਅਕਾਲੀ ਦਲ ਦੇ ਮੈਂਬਰ ਅਤੇ ਸਿੱਖ ਧਰਮ ਦੀਆਂ ਕਿਤਾਬਾਂ ਪ੍ਰਕਾਸ਼ਿਤ ਕਰ ਕੇ ਵੇਚਣ ਵਾਲੇ ਇੱਕ ਪਬਲਿਸ਼ਰ ਦੇ ਪੁੱਤ ਨੂੰ ਸਿੱਖ ਧਰਮ ਦੀਆਂ ਮਰਿਆਦਾਵਾਂ ਦੀ ਉਲੰਘਣਾ ਕਰਨ ਦੇ ਕਾਰਨ ਸ਼੍ਰੀ ਅਕਾਲ ਤਖ਼ਤ ਸਾਹਿਬ `ਤੇ ਤਲਬ ਕਰਕੇ ਧਰਮ ਦੇ ਨਿਯਮਾਂ ਅਨੁਸਾਰ ਤਨਖਾਈਆ ਐਲਾਨਿਆ ਜਾਵੇ।
ਉਧਰ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਾਰੇ ਮਾਮਲੇ ਦੀ ਸੁਣਵਾਈ ਕਰਦਿਆਂ ਭਰੋਸਾ ਦਿੱਤਾ ਕਿ ਇਸ ਗੰਭੀਰ ਮਾਮਲੇ `ਤੇ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਅਗਲੀ ਬੈਠਕ ਵਿੱਚ ਵਿਚਾਰ ਕਰਣਗੇ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media