Tuesday, November 24, 2026

ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀ ਸਭਿਆਚਾਰਕ ਵੰਨਗੀਆਂ ਦੇ ਮੁਕਾਬਲੇ `ਚ ਅੱਵਲ ਰਹੇੇ

ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਡਲਹੌਜੀ ਵਿਖੇ ਲਗਾਏ ਗਏ PPN0908201704ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦੇ ਵਿਦਿਆਰਥੀਆਂ, ਲਕਯ ਸੌਗਾ, ਹਰਮਨ ਸੈਣੀ, ਵੇਦ ਪ੍ਰਕਾਸ਼, ਕਰਨ ਸ਼ਰਮਾ ਅਤੇ ਗੌਰਵ ਕੁਮਾਰ ਨੇ ਭਾਗ ਲਿਆ।ਇਸ ਕੈਂਪ ਵਿੱਚ ਭੰਗੜੇ ਅਤੇ ਹੋਰ ਸਭਿਆਚਾਰਕ ਵੰਨਗੀਆਂ ਦੇ ਮੁਕਾਬਲੇ ਕਰਵਾਏ ਗਏ।ਕਾਲਜ ਦੇ ਦੋ ਵਿਦਿਆਰਥੀਆਂ ਨੇ ਇਹਨਾਂ ਮੁਕਾਬਲ਼ਿਆ ਵਿੱਚ ਪਹਿਲਾ ਅਤੇ ਤੀਜਾ ਸਥਾਨ ਹਾਸਲ ਕੀਤਾ।ਭੰਗੜੇ ਵਿੱਚ ਵੇਦ ਪ੍ਰਭਾ ਅੱਵਲ ਅਤੇ ਹੋਰ ਮੁਕਾਬਲਿਆਂ ਵਿੱਚ ਹਰਮਨ ਸੈਣੀ ਨੇ ਤੀਜਾ ਸਥਾਨ ਹਾਸਲ ਕੀਤਾ।ਯੁਵਕ ਭਲਾਈ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ ਗਿਆ।ਪਿ੍ਰੰਸੀਪਲ ਨੇ ਜੇਤੂ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਉਨਾਂ ਨੂੰ ਕਾਲਜ ਵਿੱਚ ਵੀ ਸਨਮਾਨਿਤ ਕੀਤਾ ਗਿਆ।ਇਸ ਮੌਕੇ ‘ਤੇ ਨੇਹਾ ਦੱਤ, ਡਾ. ਸੰਦੀਪ ਕੌਰ ਅਤੇ ਸਮੂਹ ਸਟਾਫ ਮੌਜੂਦ ਸੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply