Tuesday, June 30, 2026

ਬੇਅਦਬੀ ਦੀਆਂ ਘਟਨਾਵਾਂ ਲਈ ਪ੍ਰਬੰਧਕ ਕਮੇਟੀਆਂ ਤੇ ਗ੍ਰੰਥੀ ਸਿੰਘ ਵੀ ਜਿੰਮੇਵਾਰ- ਜਥੇਦਾਰ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ ਬਿਊਰੋ) – ਜਥੇਦਾਰ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜਾਰੀ ਪ੍ਰੈਸ ਨੋਟ Giani-Gurbachan-Singh1ਵਿੱਚ ਆਖਿਆ ਹੈ ਕਿ ਬਾਰ-ਬਾਰ ਮੀਡੀਆ ਰਾਹੀਂ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਰੱਖਿਆ ਸਬੰਧੀ ਸੁਚੇਤ ਕੀਤਾ ਜਾਂਦਾ ਰਿਹਾ ਹੈ, ਪ੍ਰੰਤੂ ਫਿਰ ਵੀ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਿਚ ਅਵੇਸਲਾਪਨ ਪਹਿਲਾਂ ਵਾਂਗ ਹੀ ਜਾਰੀ ਹੈ।ਅੱਜ ਫਿਰ ਤਲਵੰਡੀ ਭੰਗਵਾਂ ਨੇੜੇ ਰਮਦਾਸ ਵਿਖੇ ਬਹੁਤ ਮੰਦਭਾਗੀ ਘਟਨਾ ਵਾਪਰੀ ਹੈ।ਜਿਸ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ ਹੈ।ਜਿਸ ਨਾਲ ਸਿੱਖ ਸੰਗਤਾਂ ਦੇ ਹਿਰਦਿਆਂ ਨੂੰ ਬਹੁਤ ਠੇਸ ਪਹੁੰਚੀ ਹੈ।ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦਿਨ-ਬ-ਦਿਨ ਵਾਪਰ ਰਹੀਆਂ ਹਨ।ਜਿਸ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਗ੍ਰੰਥੀ ਸਿੰਘ ਵੀ ਜਿੰਮੇਵਾਰ ਹਨ।ਇਸ ਘਟਨਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਕੋਈ ਵੀ ਨਾ ਹੋਣ ਕਰਕੇ ਇਹ ਘਟਨਾ ਵਾਪਰੀ ਹੈ, ਜਿਸ ਵਿਚ ਇੱਕ ਈਸਾਈ ਜਿੰਮੇਵਾਰ ਠਹਿਰਾਇਆ ਗਿਆ ਹੈ ਅਤੇ ਪ੍ਰਸ਼ਾਸ਼ਨ ਨੇ ਉਸ ਨੂੰ ਹਿਰਾਸਤ ਵਿਚ ਲਿਆ ਹੈ।ਇਸ ਸਮੁੱਚੇ ਕੇਸ ਦੀ ਜਾਂਚ/ਪੜਤਾਲ ਕਰਨ ਲਈ ਪ੍ਰਧਾਨ (ਸ਼੍ਰੋਮਣੀ ਗੁ: ਪ੍ਰ: ਕਮੇਟੀ) ਵਲੋਂ ਵੀ ਇੱਕ ਕਮੇਟੀ ਗਠਿਤ ਕੀਤੀ ਗਈ ਹੈ।
ਸਿੱਖ ਧਰਮ ਸਾਰੇ ਧਰਮਾਂ ਨੂੰ ਸਤਿਕਾਰ ਦਿੰਦਾ ਹੈ, ਪ੍ਰੰਤੂ ਇਸ ਘਟਨਾ ਵਿਚ ਇੱਕ ਈਸਾਈ ਦੀ ਸ਼ਮੂਲੀਅਤ ਨਾਲ ਈਸਾਈ ਭਾਈਚਾਰੇ ਨੂੰ ਅਪੀਲ ਹੈ ਕਿ ਉਹ ਸਾਡਾ ਸਹਿਯੋਗ ਦੇਣ, ਜਿਸ ਨਾਲ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾ ਸਕੇ।ਇਸ ਘਟਨਾ ਸਬੰਧੀ ਈਸਾਈ ਮੱਤ ਦੇ ਪੋਪ ਨਾਲ ਵੀ ਚਿੱਠੀ ਪੱਤਰ ਕੀਤਾ ਜਾਵੇਗਾ ਕਿ ਸਿੱਖ ਅਤੇ ਈਸਾਈ ਘੱਟ ਗਿਣਤੀ ਵਿਚ ਹਨ, ਜਿਸ ਕਰਕੇ ਆਪਸ ਵਿਚ ਝਗੜਾ ਨਾ ਵਧੇ।ਪੰਜਾਬ ਵਿਚ ਜੋ ਈਸਾਈ ਮੱਤ ਦੇ ਪੈਰੋਕਾਰ ਹਨ, ਉਹ ਵੀ ਇਸ ਘਟਨਾ ਦੇ ਜਿੰਮੇਵਾਰਾਂ ਨੂੰ ਸਜ਼ਾ ਦਿਵਾਉਣ ਲਈ ਸਹਿਯੋਗ ਦੇਣ।ਇਸ ਸਬੰਧੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਵੀ ਸਖ਼ਤ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੀ ਜਿੰਮੇਵਾਰੀ ਨਿਭਾਉਣ ਨਹੀਂ ਤਾਂ ਉਨ੍ਹਾਂ `ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply