ਬਠਿੰਡਾ, 9 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਵਲ ਸਰਜਨ ਬਠਿੰਡਾ ਡਾ:ਐਚ.ਐਨ.ਸਿੰਘ ਦੀ ਯੋਗ
ਅਗਵਾਈ ਹੇਠ ਜ਼ਿਲੇ ਦੇ ਸਾਰੇ ਸਿਵਲ ਹਸਪਤਾਲਾਂ ਅਤੇ ਸੀ.ਐਚ.ਸੀ ਤੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀ ਮਾਵਾਂ ਖਾਸ ਕਰਕੇ ਖਤਰੇ ਵਾਲੀਆਂ ਮਾਵਾਂ ਦਾ ਮੁਫ਼ਤ ਚੈਕਅੱਪ,ਮੁਫ਼ਤ ਦਵਾਈਆਂ ਅਤੇ ਮੁਫ਼ਤ ਲੈਬ ਟੈਸਟ ਕੀਤੇ ਗਏ।ਇਸ ਮੁਹਿੰਮ ਤਹਿਤ ਡਾ ਐਚ. ਐਨ. ਸਿੰਘ ਨੇ ਅਰਬਨ ਮੁੱਢਲਾ ਸਿਹਤ ਕੇਂਦਰ ਬੇਅੰਤ ਨਗਰ ਅਤੇ ਲਾਲ ਸਿੰਘ ਬਸਤੀ ਦਾ ਦੌਰਾ ਕੀਤਾ।ਇਸ ਸਮੇਂ ਗਰਭਵਤੀ ਮਾਵਾਂ ਅਤੇ ਦੁੱਧ ਪਿਲਾਉਦੀਆਂ ਮਾਵਾਂ ਨੂੰ ਸੰਬੋਧਿਨ ਕਰਦਿਆ ਕਿਹਾ ਕਿ ਗਰਭ ਦੌਰਾਨ ਸਮੇਂ ਸਮੇਂ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਉਸ ਦਾ ਜਨੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ।ਉਹਨਾਂ ਏ.ਐਨ.ਐਮਜ਼ ਅਤੇ ਆਸ਼ਾ ਵਰਕਰ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਖਤਰੇ ਵਾਲੀਆਂ ਗਰਭਵਤੀ ਔਰਤਾ ਜਿਵੇਂ ਛੋਟੇ ਕੱਦ ਵਾਲੀਆਂ, ਜਿਨਾ ਦਾ ਪਹਿਲਾ ਬੱਚਾ ਵੱਡੇ ਅਪ੍ਰੇਸ਼ਨ ਨਾਲ ਹੋਇਆ ਹੋਵੇ, ਵੱਧਦੇ ਬਲੱਡ ਪ੍ਰੈਸ਼ਰ ਵਾਲੀਆਂ, ਖੂਨ ਦੀ ਕਮੀ ਵਾਲੀਆਂ ਔਰਤਾਂ, ਦੌਰਾ ਪੈਣ ਵਾਲੀਆਂ ਔਰਤਾਂ ਨੂੰ ਇਨਾਂ ਹਰੇਕ ਮਰੀਨੇ ਦੀ 9 ਤਾਰੀਕ ਨੂੰ ਲੱਗਣ ਵਾਲੇ ਕੈਂਪਾਂ ਵਿੱਚ ਲੈ ਕੇ ਆਉਣ, ਤਾਂ ਜੋ ਚੰਗੀਆਂ ਸਿਹਤ ਸੇਵਾਵਾਂ ਦੇ ਕੇ ਉਹਨਾਂ ਦਾ ਜਨੇਪਾ ਸੁਰੱਖਿਅਤ ਕੀਤਾ ਜਾ ਸਕੇ।ਤਾਂ ਜੋ ਜੱਚਾ-ਬੱਚਾ ਮੌਤ ਦਰ ਨੂੰ ਘਟਾਇਆ ਜਾ ਸਕੇ।ਡਾ. ਰਵਨਜੀਤ ਕੌਰ ਬਰਾੜ ਜਿਲਾ ਪਰਿਵਾਰ ਭਲਾਈ ਅਫ਼ਸਰ ਨੇ ਕਿਹਾ ਕਿ ਹਰ ਗਰਭਵਤੀ ਔਰਤ ਨੂੰ ਗਰਭ ਦੌਰਾਨ ਘੱਟੋ-ਘੱਟ ਚਾਰ ਵਾਰ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਆਪਣਾ ਜਨੇਪਾ ਕਿਸੇ ਸਰਕਾਰੀ ਹਸਪਤਾਲ ਵਿੱਚੋਂ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਨੇ ਗਰਭਵਤੀ ਮਾਵਾਂ ਨੂੰ ਅਪੀਲ ਕੀਤੀ ਕਿ ਇਹਨਾਂ ਕੈਂਪਾਂ ਅਤੇ ਸਿਹਤ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।ਕੁਲਵੰਤ ਸਿੰਘ ਡਿਪਟੀ ਮਾਸ ਮੀਡੀਆ ਅਫ਼ਸਰ ਨੇ ਸਿਹਤ ਵਿਭਾਗ ਦੁਆਰਾ ਦਿੱਤੀਆਂ ਜਾ ਰਹੀਆਂ ਸਿਹਤ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।ਇਸ ਸਮੇਂ ਡਾ. ਗਗਨਦੀਪ ਧਾਲੀਵਾਲ, ਡਾ. ਮਨਜੀਤ ਕੌਰ, ਡਾ. ਪੈਮਿਲ ਬਾਂਸਲ, ਪ੍ਰੋਜੈਕਸਨਿਸਟ ਕੇਵਲ ਕਿ੍ਰਸ਼ਨ ਸਰਮਾ, ਵਿਨੋਦ ਕੁਮਾਰ ਡਿਪਟੀ ਮਾਸ ਮੀਡੀਆ ਅਫਸਰ, ਪੈਰਾ ਮੈਡੀਕਲ ਸਟਾਫ਼ ਅਤੇ ਆਸ਼ਾ ਵਰਕਰ ਹਾਜਰ ਸਨ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media