ਧੂਰੀ, 9 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਹਦਾਇਤਾਂ ਦੇ ਅਨੁਸਾਰ ਸਕੂਲ ਵਿੱਚ ਪੌਦੇ ਲਾਉਣ ਦੀ ਮੁੰਹਿਮ ਦੇ ਤਹਿਤ ਡੀ.ਏ.ਵੀ ਪਬਲਿਕ ਸਕੂਲ ਕੱਕੜਵਾਲ ਵਿਖੇ ਪੌਦੇ ਲਗਾਏ ਗਏ।ਇਸ ਮੌਕੇ ਸਕੂਲ ਦੇ ਡਰਾਇਕੇਟਰ ਬੀ.ਕੇ.ਸ਼ਰਮਾ ਅਤੇ ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ ਵੱਲੋ ਵਿਦਿਆਰਥੀਆਂ ਨੂੰ ਬੂਟਿਆਂ ਦੀ ਦੇਖ ਭਾਲ ਕਰਨ ਅਤੇ ਹਰ ਬੱਚੇ ਨੂੰ ਆਪਣੇ ਘਰ ਵਿੱਚ ਦੋ ਪੌਦੇ ਲਗਾ ਕੇ ਉਹਨਾਂ ਦਾ ਪਾਲਣ ਪੋਸ਼ਣ ਕਰਨ ਲਈ ਪ੍ਰੇਰਿਤ ਕੀਤਾ ਗਿਆ।ਉਨਾਂ ਨੇ ਪੌਦਿਆਂ ਤੋ ਕੀ-ਕੀ ਫਾਇਦੇ ਅਤੇ ਕਿਹੜੀਆਂ-2 ਜੜੀਆਂ ਬੂਟੀਆਂ ਮਿਲਦੀਆਂ ਹਨ, ਉਨਾਂ ਬਾਰੇ ਵੀ ਵਿਸਥਾਰਤ ਜਾਣਕਾਰੀ ਦਿੱਤੀ। ਇਸ ਮੌਕੇ ਮਨਜਿੰਦਰ ਸਿੰਘ, ਕਿਰਨਜੋਤ ਕੌਰ ਅਤੇ ਸਕੂਲ ਸਟਾਫ ਹਾਜਰ ਸਨ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media