ਧੂਰੀ / ਸੰਗਰੂਰ, 8 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ / ਮਹੇਸ਼ ਜਿੰਦਲ) – ਪੰਜਾਬ ਪੈਨਸ਼ਨਰਜ਼ ਵੈਲਫ਼ੇਅਰ ਫਰੰਟ ਦੀ ਅਗਵਾਈ ਹੇਠ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਡੀ.ਸੀ ਕੰਪਲੈਕਸ ਅੱਗੇ ਪ੍ਰਦਰਸ਼ਨ ਕੀਤਾ ਗਿਆ ਅਤੇ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਫਰੰਟ ਦੇ ਜ਼ਿਲ੍ਹਾ ਪ੍ਰਧਾਨ ਅਰਜਨ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਚੋਣਾਂ ਸਮੇਂ ਕੀਤੇ ਵਾਅਦਿਆਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਨ ਪੰਜਾਬ ਭਰ ਦੇ ਸਾਢੇ ਤਿੰਨ ਲੱਖ ਪੈਨਸ਼ਨਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਬਜ਼ੁੱਰਗ ਪੈਨਸ਼ਨਰਾਂ ਨੂੰ ਸੜਕਾਂ ਉਪਰ ਰੁਲਣ ਲਈ ਮਜਬੂਰ ਕਰ ਰਹੀ ਹੈ।
ਬੁਲਾਰਿਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ 7/15 ਤੋਂ 6 ਫੀਸਦੀ, 1/16 ਤੋਂ 6 ਫੀਸਦੀ ਅਤੇ 7/16 ਤੋਂ ਡੀ.ਏ ਦੀਆਂ ਕਿਸ਼ਤਾਂ ਦਾ ਬਕਾਇਆ ਜਾਰੀ ਕੀਤਾ ਜਾਵੇ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਪ੍ਰਾਪਤ ਕਰਕੇ ਜਲਦੀ ਲਾਗੂ ਕੀਤੀ ਜਾਵੇ, ਜਨਵਰੀ-2016 ਤੋਂ 20 ਫੀਸਦੀ ਅੰਤ੍ਰਿਮ ਰਿਲੀਫ਼ ਜਾਰੀ ਕੀਤੀ ਜਾਵੇ ਆਦਿ ਮੰਗਾਂ ਮੰਨੀਆਂ ਜਾਣ। ਇਸ ਮੌਕੇ ਭਜਨ ਸਿੰਘ, ਅਮਰਨਾਥ ਸ਼ਰਮਾ, ਦਰਸ਼ਨ ਸਿੰਘ ਨੌਰਥ, ਖਜ਼ਾਨ ਚੰਦ, ਜਗਦੀਸ਼ ਸ਼ਰਮਾ, ਬਲਦੇਵ ਰਤਨ, ਬਾਲ ਕ੍ਰਿਸ਼ਨ ਚੌਹਾਨ, ਵਰਿੰਦਰ ਬਾਲੀ, ਜਗਰੂਪ ਸਿੰਘ, ਤਾਰਾ ਸਿੰਘ, ਸਤਨਾਮ ਬਾਜਵਾ, ਹਰਬੰਸ ਲਾਲ ਜਿੰਦਲ ਆਦਿ ਵੀ ਸ਼ਾਮਲ ਸਨ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media