ਸ਼ਮਰਾਲਾ, 9 ਅਗਸਤ (ਪੰਜਾਬ ਪੋਸਟ- ਕੰਗ) – 15 ਅਗਸਤ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸਮਰਾਲਾ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ।ਪੁਲਿਸ ਵੱਲੋਂ ਸ਼ਹਿਰ ਦੇ ਹਾਈਵੇ ਤੇ ਨਾਕਾਬੰਦੀ ਕਰਕੇ ਹਰ ਵਾਹਨ ਤੇ ਬਾਜ ਵਾਲੀ ਅੱਖ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮਰਾਲਾ ਥਾਣਾ ਐਸ.ਐਚ.ਓ ਸੰਜੇ ਕੁਮਾਰ ਨੇ ਦੱਸਿਆ ਕਿ ਸ਼ਹਿਰ ਅਤੇ ਦਿਹਾਤੀ ਖੇਤਰਾਂ ਵਿੱਚ ਪੁਲਿਸ ਗਸ਼ਤ ਵਿੱਚ ਵੀ ਵਾਧਾ ਕੀਤਾ ਗਿਆ ਹੈ। ਵਧੇਰੇ ਭੀੜ ਵਾਲੀਆਂ ਥਾਵਾਂ ’ਤੇ ਵਿਸ਼ੇਸ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨਾਂ ਕਿਹਾ ਕਿ ਆਮ ਲੋਕਾਂ ਦੀ ਸਹਾਇਤਾ ਲਈ ਪੁਲਿਸ ਹਰ ਸਮੇਂ ਹਾਜਰ ਹੈ। ਜੇਕਰ ਕਿਸੇ ਵੀ ਆਮ ਵਿਅਕਤੀ ਨਾਲ ਕੋਈ ਧੱਕਾ ਹੁੰਦਾ ਹੈ, ਉਹ ਬੇਝਿਜਕ ਮੇਰੇ ਨਾਲ ਸੰਪਰਕ ਕਰ ਸਕਦਾ ਹੈ।ਉਨਾਂ ਅੱਗੇ ਇਲਾਕੇ ਦੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਹੁਣ ਉਨਾਂ ਦੀ ਮਨਮਰਜੀ ਨਹੀਂ ਚੱਲੇਗੀ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media