Tuesday, September 29, 2026

ਵੱਖ-ਵੱਖ ਥਾਵਾਂ ’ਤੇ ਵਾਲ ਕੱਟੇ ਜਾਣ ਦੀਆਂ ਘਟਨਾਵਾਂ ’ਤੇ ਚਿੰਤਾ

Pro. Kirpal Singh Badungarਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬੀਤੇ ਕੁਝ ਦਿਨਾਂ ਤੋਂ ਵੱਖ-ਵੱਖ ਥਾਵਾਂ ’ਤੇ ਵਾਲ ਕੱਟੇ ਜਾਣ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਹੈ ਕਿ ਇਹ ਵਰਤਾਰਾ ਕਿਸੇ ਡੂੰਘੀ ਸਾਜ਼ਿਸ਼ ਦਾ ਹਿੱਸਾ ਲੱਗਦਾ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਕੇਂਦਰ ਸਮੇਤ ਪੰਜਾਬ ਸਰਕਾਰ ਨੂੰ ਏਜੰਸੀਆਂ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਇਸ ਦੀ ਅਸਲੀਅਤ ਸਾਹਮਣੇ ਆ ਸਕੇ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਜਿਥੇ ਜਿਥੇ ਵੀ ਇਹ ਘਟਨਾਵਾਂ ਵਾਪਰੀਆਂ ਹਨ, ਸਬੰਧਤਾਂ ਪਾਸੋਂ ਬਾਰੀਕੀ ਨਾਲ ਪੁਛਗਿਛ ਕੀਤੀ ਜਾਵੇ।ਪ੍ਰੋ: ਬਡੂੰਗਰ ਨੇ ਕਿਹਾ ਕਿ ਅਜਿਹੇ ਭਰਮ-ਭੁਲੇਖੇ ਪੈਦਾ ਕਰਕੇ ਮਾਹੌਲ ਖਰਾਬ ਕਰਨ ਵਾਲੇ ਲੋਕਾਂ ਦੀ ਸ਼ਨਾਖਤ ਹੋਣੀ ਵੀ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਵਹਿਮਾਂ-ਭਰਮਾਂ ਦਾ ਭੁਲੇਖਾ ਪਾ ਕੇ ਲੋਕ ਅਜਿਹੀਆਂ ਹਰਕਤਾਂ ਨੂੰ ਅੰਜ਼ਾਮ ਦੇ ਰਹੇ ਹਨ ਜਿਸ ਨਾਲ ਸਮਾਜ ਵਿਚ ਅਸਥਿਰਤਾ ਤੇ ਡਰ ਵਾਲਾ ਮਾਹੌਲ ਪੈਦਾ ਹੋ ਰਿਹਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵਹਿਮਾਂ ਭਰਮਾਂ ਨਾਲ ਜੋੜ ਕੇ ਅਜਿਹੀਆਂ ਘਟਨਾਵਾਂ ਨੂੰ ਹੋਰ ਬਲ ਨਾ ਦਿੱਤਾ ਜਾਵੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply