Thursday, April 9, 2026

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਜ਼ਮੀਨ ਮਾਮਲੇ ’ਚ ਕਮੇਟੀ ਬਣਾਈ

Anandpur Sahibਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਜ਼ਮੀਨ ਮਾਮਲੇ ਵਿਚ ਪੜਤਾਲ ਕਰਨ ਲਈ ਸਬ-ਕਮੇਟੀ ਗਠਿਤ ਕਰ ਦਿੱਤੀ ਹੈ।ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਓ, ਸੁਰਜੀਤ ਸਿੰਘ ਕਾਲਾਬੂਲਾ, ਕੁਲਵੰਤ ਸਿੰਘ ਮੰਨਣ, ਮੈਂਬਰ ਬੀਬੀ ਰਣਜੀਤ ਕੌਰ ਮਾਹਿਲਪੁਰ, ਸਕੱਤਰ ਡਾ. ਰੂਪ ਸਿੰਘ ਤੇ ਮੀਤ ਸਕੱਤਰ ਸਕੱਤਰ ਸਿੰਘ (ਕੋਆਰਡੀਨੇਟਰ) ਨੂੰ ਸ਼ਾਮਲ ਕੀਤਾ ਹੈ।ਪ੍ਰੋ: ਬਡੂੰਗਰ ਨੇ ਇਸ ਕਮੇਟੀ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।ਦੱਸਣਯੋਗ ਹੈ ਕਿ ਬੀਤੇ ਕੱਲ੍ਹ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਜ਼ਮੀਨ ਮਾਮਲੇ ਵਿਚ ਕਮੇਟੀ ਗਠਿਤ ਕਰਨ ਲਈ ਕਿਹਾ ਗਿਆ ਸੀ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …

Leave a Reply