Wednesday, September 30, 2026

ਜਲਿਆਂਵਾਲਾ ਬਾਗ ਵਿਖੇ ਭਾਰਤ ਛੱਡੋ ਅੰਦੋਲਨ ਦੀ 75 ਵਰੇਗੰਢ ਦਾ ਆਯੋਜਨ

ਅੰਮਿ੍ਤਸਰ, 10 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਨਹਿਰੂ ਯੁਵਾ ਕੇਂਦਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵੱਲੋਂ ਸੈਮਸਨ ਮਸੀਹ ਜਿਲਾ ਯੂਥ PPN1008201706ਕੋਆਰਡੀਨੇਟਰ ਦੀ ਅਗਵਾਈ ਹੇਠ ਭਾਰਤ ਛੱਡੋ ਅੰਦੋਲਨ ਦੀ 75 ਵਰੇਗੰਢ ਦਾ ਆਯੋਜਨ ਜਲਿਆਂਵਾਲਾ ਬਾਗ ਵਿਖੇ ਕੀਤਾ ਗਿਆ।ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮਸੀਹ ਨੇ ਕਿਹਾ ਕਿ ਅੱਜ ਦੇ ਦਿਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਅਗਵਾਈ ਹੇਠ ਅੰਗਰੇਜ਼ੀ ਰਾਜ ਦੇ ਖਿਲਾਫ਼ ‘ਅੰਗਰੇਜੋ ਭਾਰਤ ਛੱਡੋ ਅੰਦੋਲਨ ਮੁਹਿੰਮ’ ਚਲਾਈ ਗਈ ਸੀ।ਜਿਸ ਦੇ ਸਿੱਟੇ ਵਜੋਂ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਇਸ ਲਈ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਸ਼ਹੀਦਾਂ ਦੇ ਮਹਾਨ ਸਥਾਨ ਜਲਿਆਂਵਾਲਾ ਬਾਗ ਦੀ ਸਾਫ਼ ਸਫ਼ਾਈ ਕਰਕੇ ਭਾਰਤ ਦੀ ਅਜ਼ਾਦੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰੀਏ ਅਤੇ ਦੇਸ਼ ਭਗਤੀ ਦਾ ਸੁਨੇਹਾ ਪਿੰਡ-ਪਿੰਡ ਦੇ ਨੌਜਵਾਨਾਂ ਤੱਕ ਪਹੁੰਚਾਈਏ।ਇਸ ਦੇ ਨਾਲ ਹੀ ਸਮਾਜਿਕ ਬੁਰਾਈਆਂ ਦੀ ਗੰਦਗੀ ਨੂੰ ਵੀ ਸਮਾਜ ਵਿਚੋਂ ਖ਼ਤਮ ਕਰਨ ਲਈ ਸਹੂੰ ਚੁੱਕ ਕੇ ਇਸ ਨੂੰ ਅਮਲੀ ਜਾਮਾ ਪਹਿਨਾਈਏ।ਇਸ ਮੌਕੇ ਮੈਡਮ ਸੰਦੀਪ ਕੌਰ, ਮਨਪ੍ਰੀਤ ਕੌਰ, ਹਰਵਿੰਦਰ ਕੌਰ, ਸੁਨੀਤਾ, ਰਿਤੀਕਾ, ਰੋਬਿਨਜੀਤ ਸਿੰਘ, ਹਰਪ੍ਰੀਤ ਸਿੰਘ, ਕਮਲਜੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਮੌਜੂਦ ਰਹੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply