Saturday, August 15, 2026

9 ਸਤੰਬਰ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ

ਅੰਮਿ੍ਰਤਸਰ, 10 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਮਿਤੀ 9 ਸਤੰਬਰ ਨੂੰ Monika Sharmaਜ਼ਿਲਾ ਕਚਹਿਰੀਆਂ ਅੰਮਿ੍ਤਸਰ ਵਿਖੇ ਲਗਾਈ ਜਾ ਰਹੀ ਹੈ ਜਿਸ ਵਿੱਚ ਹਰ ਕਿਸਮ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।ਨੈਸ਼ਨਲ ਲੋਕ ਅਦਾਲਤ ਜ਼ਿਲਾ ਕਚਹਿਰੀਆਂ ਅੰਮਿ੍ਰਤਸਰ ਨਾਲ ਦੀ ਨਾਲ ਤਹਿਸੀਲਾਂ ਜਿਵੇਂ ਕਿ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਵੀ ਲੋਕ ਅਦਾਲਤ ਲੱਗੇਗੀ।ਆਮ ਜਨਤਾ ਨੂੰ ਵੀ ਇਸ ਲੋਕ ਅਦਾਲਤ ਬਾਰੇ ਸੂਚਿਤ ਕਰਦੇ ਹੋਏ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਝਗੜਿਆਂ ਦਾ ਨਿਪਟਾਰਾ ਇਸ ਨੈਸ਼ਨਲ ਲੋਕ ਅਦਾਲਤ ਰਾਹੀਂ ਕਰਵਾਉਣ ਅਤੇ ਵੱਧ ਤੋਂ ਵੱਧ ਇਸ ਲੋਕ ਅਦਾਲਤ ਦਾ ਹਿੱਸਾ ਬਨਣ।ਮੋਨਿਕਾ ਸ਼ਰਮਾ ਸਕੱਤਰ ਜਿਲਾ ਲੀਗਲ ਸਰਵਿਸ ਅਥਾਰਟੀ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਮਿਤੀ 9.9.2017 ਨੂੰ ਲੱਗ ਰਹੀ ਲੋਕ ਅਦਾਲਤ ਦਾ ਹਿੱਸਾ ਬਣ ਕੇ ਵੱਧ ਤੋਂ ਵੱਧ ਫਾਇਦਾ ਉਠਾਇਆ ਜਾਵੇ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply