ਪਠਾਨਕੋਟ, 11 ਅਗਸਤ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੱਚਿਆ ਨੂੰ ਪੇਟ ਦੇ ਕੀੜਿਆਂ ਤੋ ਬਚਾਉਣ ਲਈ ਜਿਲੇ ਭਰ
ਵਿੱਚ ਨੈਸ਼ਨਲ ਡੀ-ਵਾਰਮਿੰਗ ਡੇ (ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ) ਮਨਾਇਆ ਗਿਆ।ਇਸੀ ਸੰਬਧ ਵਿੱਚ ਅੱਜ ਸਿਵਲ ਸਰਜਨ ਪਠਾਨਕੋਟ ਡਾ.ਨਰੇਸ਼ ਕਾਂਸਰਾ ਅਤੇ ਜਿਲਾ ਟੀਕਾਕਰਨ ਅਫਸਰ ਡਾ. ਕਿਰਨ ਬਾਲਾ ਦੀ ਅਗਵਾਈ ਹੇਠ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆਂ ਸੀਨੀਅਰ ਸਕੈਂਡਰੀ ਸਕੂਲ ਅਤੇ ਆਰਿਆ ਗਰਲਜ਼ ਸੀਨੀਅਰ ਸਕੈਂਡਰੀ ਸਕੂਲ ਪਠਾਨਕੋਟ ਵਿਖੇ ਪੇਟ ਦੇ ਕੀੜੇ ਮਾਰਨ ਦਾ ਕੌਮੀ ਦਿਵਸ ਮਨਾਇਆ ਗਿਆ ਜਿਸ ਦੇ ਤਹਿਤ ਲੜਕੀਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੇਂਡਜ਼ੋਲ ਗੋਲੀ ਖਿਲਾਈ ਗਈ।ਇਸ ਤੌ ਇਲਾਵਾ ਜਿਲੇ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ, ਪ੍ਰਾਈਵੇਟ ਸਕੂਲ ਅਤੇ ਆਂਗਨਵਾੜੀ ਦੇ 1-19 ਸਾਲ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੈਂਡਜੋਲ ਗੋਲੀਆਂ ਅਧਿਆਪਕਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਵਰਕਰਾਂ ਦੀ ਨਿਗਰਾਨੀ ਹੇਠ ਖਿਲਾਈਆਂ ਗਈਆਂ।
ਹਾਜ਼ਰ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸਿਵਲ ਹਸਪਤਾਲ ਪਠਾਨਕੋਟ ਡਾ. ਭੁਪਿੰਦਰ ਸਿੰਘ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਗੋਲੀਆਂ ਜਿਲੇ ਦੇੇ ਸਾਰੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਮੁਫਤ ਮੁਹੱਈਆ ਕਰਵਾਈਆਂ ਗਈਆਂ ਸਨ।ਇਸ ਦੇ ਨਾਲ ਗੈਰ-ਰਜਿਸਟਰਡ ਅਤੇ ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਵੀ ਇਹ ਦਵਾਈ ਦਿੱਤੀ ਗਈ।ਉਨਾਂ ਕਿਹਾ ਕਿ ਜੇਕਰ ਕੋਈ ਵੀ ਬੱਚਾ ਅੱਜ ਕਿਸੇ ਵੀ ਕਾਰਨ ਕਰਕੇ ਦਵਾਈ ਲੈਣ ਤੋ ਵਾਂਝਾ ਰਹਿ ਜਾਂਦਾ ਹੈ ਤਾਂ ਮਿਤੀ 17/08/2017 ਮੋਪ-ਅਪ ਦਿਵਸ ਨੂੰ ਦੋਬਾਰਾ ਦਵਾਈ ਖੁਆਈ ਜਾਵੇਗੀ।
ਇਸ ਮੌਕੇ ਡਾ. ਵਿਨੇ ਕੁੰਡਲ ਏ.ਐਮ.ਓ (ਆਰ.ਬੀ.ਐਸ.ਕੈ), ਰਮਨ ਕੁਮਾਰ ਫਾਰਮਾਸਿਸਟ, ਪੰਕਜ ਕੁਮਾਰ ਜਿਲਾ ਆਰ.ਬੀ.ਐਸ.ਕੇ ਮੈਨੇਜਰ, ਜਿਲਾ ਬੀ.ਸੀ.ਸੀ ਅਮਨਦੀਪ ਸਿੰਘ, ਪਿ੍ਰੰਸੀਪਲ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆਂ ਸੀਨੀਅਰ ਸਕੈਂਡਰੀ ਸਕੂਲ ਸ਼੍ਰੀਮਤੀ ਭੁਪਿੰਦਰ ਕੌਰ, ਪਿ੍ਰੰਸੀਪਲ ਆਰਿਆ ਗਰਲਜ਼ ਸੀਨੀਅਰ ਸਕੈਂਡਰੀ ਸਕੂਲ ਸ਼੍ਰੀਮਤੀ ਰੰਜੂ ਨਿਜਾਵਨ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media