ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੱਧ ਪ੍ਰਦੇਸ਼ ਸਮੇਤ ਵੱਖ-ਵੱਖ ਥਾਵਾਂ ਵਿਚ ਵੱਸਦੇ ਸਿਕਲੀਗਰ ਸਿੱਖਾਂ ਦੀ ਸਹਾਇਤਾ ਕਰਨ ਦੇ ਫੈਸਲੇ ਨੂੰ ਅਮਲ ਵਿਚ
ਲਿਆਉਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੋਂ ਇਲਾਵਾ, ਗੁਰਦੀਪ ਸਿੰਘ ਭਾਟੀਆ ਇੰਦੌਰ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਗੁਰਦੁਆਰਾ ਇੰਸਪੈਕਟਰ ਰੇਸ਼ਮ ਸਿੰਘ ਸ਼ਾਮਲ ਕੀਤੇ ਗਏ ਹਨ।ਇਹ ਕਮੇਟੀ ਮੱਧ ਪ੍ਰਦੇਸ਼ ਦੇ ਉਨ੍ਹਾਂ ਸਿਕਲੀਗਰ ਸਿੱਖਾਂ ਨੂੰ ਮਾਲੀ ਸਹਾਇਤਾ ਦੇਵੇਗੀ ਜਿਨ੍ਹਾਂ ‘ਤੇ ਪਿਛਲੇ ਦਿਨੀਂ ਸਥਾਨਕ ਪੁਲਿਸ ਵੱਲੋਂ ਕੇਸ ਦਰਜ ਕਰ ਦਿੱਤੇ ਗਏ ਸਨ।ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਵਿਚ ਹੋਏ ਫੈਸਲੇ ਅਨੁਸਾਰ ਇਹ ਕਮੇਟੀ ਸਿਕਲੀਗਰ ਸਿੱਖਾਂ ਦੇ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਅਤੇ ਸਿਕਲੀਗਰ ਸਿੱਖ ਬੀਬੀਆਂ ਲਈ ਸਿਲਾਈ ਕਢਾਈ ਸੈਂਟਰ ਖੋਲ੍ਹਣ ਸਬੰਧੀ ਵਿਸਥਾਰਤ ਰਿਪੋਰਟ ਵੀ ਪੇਸ਼ ਕਰੇਗੀ।ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿਕਲੀਗਰ ਸਿੱਖ ਕੌਮ ਦਾ ਅਹਿਮ ਹਿੱਸਾ ਹਨ, ਜਿਨ੍ਹਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਚਨਬੱਧ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media