Tuesday, March 10, 2026

ਪੀਲੀਭੀਤ ਜੇਲ੍ਹ ਕਾਂਡ ਦੇ ਪੀੜਤ ਸਿੱਖ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੇ ਚੈਕ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – 1994 ਵਿਚ ਪੀਲੀਭੀਤ ਜੇਲ੍ਹ ਅੰਦਰ ਅਣਮਨੁੱਖੀ ਤਸ਼ੱਦਦ ਨਾਲ ਮਾਰੇ ਗਏ ਅਤੇ ਜ਼ਖਮੀ ਹੋਏ ਸਿੱਖਾਂ ਦੇ ਪਰਿਵਾਰਾਂ ਨੂੰ PPN1108201721ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਆਰਥਿਕ ਸਹਾਇਤਾ ਦੇਣ ਦੇ ਫੈਸਲੇ ਅਨੁਸਾਰ 6 ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਤਕਸੀਮ ਕੀਤੇ ਗਏ।ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਅੰਤ੍ਰਿੰਗ ਕਮੇਟੀ ਮੈਂਬਰ ਬਲਵਿੰਦਰ ਸਿੰਘ ਵੇਈਂਪੂਈਂ, ਸਕੱਤਰ ਡਾ. ਰੂਪ ਸਿੰਘ ਤੇ ਅਵਤਾਰ ਸਿੰਘ ਸੈਂਪਲਾ ਅਤੇ ਵਧੀਕ ਸਕੱਤਰ ਹਰਭਜਨ ਸਿੰਘ ਮਨਾਵਾਂ ਨੇ ਪੰਜ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਅਤੇ ਇੱਕ ਜ਼ਖਮੀ ਪੀੜਤ ਨੂੰ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈਕ ਦਿੱਤੇ।ਯਾਦ ਰਹੇ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 15 ਜੂਨ 2017 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਜੇਲ੍ਹ ਕਾਂਡ ਦੇ ਪੀੜਤਾਂ ਨੂੰ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਸੀ। ਸਹਾਇਤਾ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਵਿਚ ਮ੍ਰਿਤਕ ਕਾਰਜ ਸਿੰਘ ਪਿੰਡ ਕੁੱਕੜਕਲਾਂ ਜ਼ਿਲ੍ਹਾ ਅੰਮ੍ਰਿਤਸਰ, ਸਰਬਜੀਤ ਸਿੰਘ ਪਿੰਡ ਰਸੂਲਪੁਰ ਕਲਾਂ ਜ਼ਿਲ੍ਹਾ ਅੰਮ੍ਰਿਤਸਰ, ਤਰਸੇਮ ਸਿੰਘ ਪਿੰਡ ਸਬਾਜਪੁਰਾ ਜ਼ਿਲ੍ਹਾ ਅੰਮ੍ਰਿਤਸਰ, ਸੁਖਦੇਵ ਸਿੰਘ ਪਿੰਡ ਪੰਡੋਰੀ ਤਖਤਮੱਲ ਜ਼ਿਲ੍ਹਾ ਤਰਨ ਤਾਰਨ, ਦਰਸ਼ਨ ਸਿੰਘ ਭਗਵਾਨਪ੍ਰੀਤ ਨਗਰ ਜ਼ਿਲ੍ਹਾ ਅੰਮ੍ਰਿਤਸਰ ਦੇ ਪਰਿਵਾਰ ਅਤੇ ਇੱਕ ਜ਼ਖਮੀ ਪ੍ਰਗਟ ਸਿੰਘ ਪਿੰਡ ਚਾਹੜਪੁਰ ਗੱਗੋਮਾਹਲ ਜ਼ਿਲ੍ਹਾ ਅੰਮ੍ਰਿਤਸਰ ਸ਼ਾਮਲ ਹਨ।
ਇਸ ਮੌਕੇ ਕੇਵਲ ਸਿੰਘ ਵਧੀਕ ਸਕੱਤਰ, ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ, ਅਨਵਰਜੀਤ ਸਿੰਘ ਤੇ ਕਾਬਲ ਸਿੰਘ ਮੱਤੇਵਾਲ ਇੰਸਪੈਕਟਰ ਅਤੇ ਪੀਲੀਭੀਤ ਜੇਲ੍ਹ ਕਾਂਡ ਵਿਚ ਮਾਰੇ ਗਏ ਸਿੱਖਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply