Wednesday, October 7, 2026

ਡੀ.ਵਾਈ.ਐਫ.ਆਈ ਨੇ ਅਮਰੀਕੀ ਰਾਸ਼ਟਰਪਤੀ ਦਾ ਪੁਤਲਾ ਫੂਕਿਆ

ਧੂਰੀ / ਸੰਗਰੂਰ, 11ਅਗਸਤ (ਪ੍ਰਵੀਨ ਗਰਗ, ਮਹੇਸ਼ ਜਿੰਦਲ) – ਭਾਰਤੀ ਜਨਵਾਦੀ ਨੌਜਵਾਨ ਸਭਾ (ਡੀ.ਵਾਈ.ਐਫ.ਆਈ) ਦੇ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਜ਼ਿਲਾ ਸੰਗਰੂਰ ਦੇ PPN1108201722ਬੱਤੀਆਂ ਵਾਲੇ ਚੌਕ ਵਿਚ ਅਮਰੀਕੀ ਰਾਸ਼ਟਰਪਤੀ ਟਰੰਪ ਦਾ ਪੁਤਲਾ ਫੂਕਿਆ ਗਿਆ।ਜ਼ਿਲਾ ਪ੍ਰਧਾਨ ਵਰਿੰਦਰ ਕੌਸ਼ਿਕ ਤੇ ਜ਼ਿਲਾ ਸਕੱਤਰ ਸਤਵੀਰ ਸਿੰਘ ਤੁੰਗਾ ਦੀ ਅਗਵਾਈ ਹੇਠ ਇੱਕਠੇ ਹੋਏ ਨੌਜਵਾਨਾਂ ਨੇ ਹੀਰੋਸ਼ੀਮਾ ਨਾਗਾਸਾਕੀ (ਜਾਪਾਨ ਦੇ ਸ਼ਹਿਰਾਂ) ਵਿਖੇ 6-9 ਅਗਸਤ 1945 ਨੂੰ ਪ੍ਰਮਾਣੂ ਬੰਬ ਸੁੱਟ ਕੇ ਤਹਿਸ-ਨਹਿਸ ਕਰਨ ਵਾਲੇ ਅਮਰੀਕੀ ਸਾਮਰਾਜ ਦੇ ਵਿਰੋਧ ਵਿਚ ਨਾਅਰੇ ਲਾਏ।ਇਸ ਸਮੇਂ ਉਕਤ ਆਗੂਆਂ ਨੇ ਕਿਹਾ ਕਿ ਅਮਰੀਕੀ ਸਾਮਰਾਜ ਸਮਾਜਵਾਦੀ ਦੇਸ਼ਾਂ `ਤੇ ਪਾਬੰਦੀਆਂ ਲਾ ਰਿਹਾ ਹੈ।ਜਿਹੜਾ ਵੀ ਦੇਸ਼ ਇਨ੍ਹਾਂ ਨੀਤੀਆਂ ਦਾ ਵਿਰੋਧ ਕਰਦਾ ਹੈ ਅਮਰੀਕਾ ਉਸ ਉਪਰ ਹਮਲਾ ਕਰ ਕੇ ਆਪਣਾ ਗੁਲਾਮ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਇਸ ਦੌਰਾਨ ਜਗਤਾਰ ਸਿੰਘ ਗੰਢੂਆਂ, ਬੇਅੰਤ ਸਿੰਘ ਤੁੰਗਾ, ਲਛਮਣ ਸਿੰਘ, ਗੁਰਮੇਲ ਸਿੰਘ, ਪ੍ਰਿਥੀ ਸਿੰਘ, ਕਾਲਾ ਸਿੰਘ, ਲਾਲ ਸਿੰਘ, ਗੱਗੀ, ਕੁੰਦਨ ਸਿੰਘ, ਗੁਰਪ੍ਰੀਤ ਸਿੰਘ, ਭੋਲਾ ਸਿੰਘ ਤੇ ਹੋਰ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਵੀ ਸ਼ਮੂਲੀਅਤ ਕੀਤੀ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply