Sunday, March 8, 2026

ਖ਼ਾਲਸਾ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ’ਚ ਲਾਏ ਪੌਦੇ

PPN1208201718 ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ, ਖ਼ਾਲਸਾ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ, ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਦਿਨੋਂ-ਦਿਨ ਆ ਰਹੇ ਮੌਸਮ ਦੇ ਬਦਲਾਅ ਨੂੰ ਦਰੁਸਤ ਕੀਤੇ ਜਾਣ ਦੇ ਯਤਨਾਂ ਅਤੇ ਸਵੱਛ ਵਾਤਾਵਰਣ ਮੁਹਿੰਮ ਤਹਿਤ ਕਾਲਜ ਅਤੇ ਸਕੂਲ ਕੈਂਪਸ ਵਿਖੇ ਪੌਦਾਕਰਨ ਕੀਤਾ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਵਾਤਾਵਰਣ ਨੂੰ ਸਵੱਛ ਬਣਾਉਣ ’ਚ ਯੋਗਦਾਨ ਪਾਉਣ ਲਈ ਸਮੂਹ ਵਿੱਦਿਅਕ ਅਦਾਰਿਆਂ ’ਚ ਜੁਲਾਈ 15 ਤੋਂ ਅਗਸਤ 15 ਤੱਕ ਛਾਂਦਾਰ ਬੂਟੇ ਲਗਾਉਣ ਦੀ ਵਿੱਢੀ ਗਈ ਮੁਹਿੰਮ ਤਹਿਤ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਬੂਟੇ ਲਾਏ ਜਾ ਰਹੇ ਹਨ। ਮੈਨੇਜ਼ਮੈਂਟ ਵੱਲੋਂ ਹਜ਼ਾਰਾਂ ਪੌਦੇ ਲਗਾ ਕੇ ਉਸ ਦੀ ਸਾਂਭ-ਸੰਭਾਲ ਦੇ ਮਿਥੇ ਗਏ ਟੀਚੇ ਮੁਤਾਬਕ ਹੁਣ ਤੱਕ ਸੋਸਾਇਟੀ ਅਧੀਨ ਆਉਂਦੇ ਕਈ ਵਿੱਦਿਅਕ ਅਦਾਰਿਆਂ ’ਚ 1000 ਦੇ ਕਰੀਬ ਪੌਦੇ ਲਗਾਏ ਗਏ ਹਨ। PPN1208201719ਕਾਲਜ ਪ੍ਰਿੰਸੀਪਲ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਛੀਨਾ ਵੱਲੋਂ ਜਾਰੀ ਆਦੇਸ਼ਾਂ ’ਤੇ ਇਕ ਮਹੀਨੇ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਉਕਤ ਕਾਲਜਾਂ ’ਚ ਕਈ ਪ੍ਰਕਾਰ ਦੇ 80 ਤੋਂ ਵਧੇਰੇ ਛਾਂਦਾਰ ਬੂਟੇ ਲਗਾਏ ਗਏ।ਉਨ੍ਹਾਂ ਕਿਹਾ ਕਿ ਕਾਲਜ ਦੇ ਮਾਹੌਲ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣਾ ਅਤੇ ਆਲੇ-ਦੁਆਲੇ ਦੇ ਇਲਾਕੇ ਨੂੰ ਵੀ ਵਾਤਾਵਰਣ ਦੀ ਕ੍ਰੋਪੀ ਤੋਂ ਬਚਾਏ ਰੱਖਣਾ ਇਸ ਦਾ ਖਾਸ ਮਹਤੱਵ ਹੈ। ਇਸ ਮੌਕੇ ਪ੍ਰਿੰ: ਡਾ. ਅਮਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਦੂਸ਼ਿਤ ਵਾਤਾਵਰਣ ਸਬੰਧੀ ਖ਼ਤਰੇ ਤੋਂ ਜਾਣੂ ਕਰਵਾਉਂਦਿਆਂ ਪੌਦਿਆਂ ਦੀ ਸਾਂਭ-ਸੰਭਾਲ ਕਰਕੇ ਪੂਰੀ ਇਮਾਨਦਾਰੀ ਨਾਲ ਪਾਲਣ ਦੀ ਅਪੀਲ ਕੀਤੀ।ਇਸੇ ਤਰ੍ਹਾਂ ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ ਕਮਲਜੀਤ ਕੌਰ ਦੀ ਅਗਵਾਈ ਹੇਠ ਸਕੂਲ ਦੇ ਐਨ.ਸੀ.ਸੀ ਕੈਡਿਟ ਵੱਲੋਂ ਸਕੂਲ ਨੂੰ ਸਾਫ਼ ਸੁੱਥਰਾ ਅਤੇ ਹਰਿਆ-ਭਰਿਆ ਰੱਖਣ ਦੇ ਮਕਸਦ ਤਹਿਤ ਪੌਦੇ ਲਗਾਏ ਗਏ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply