Saturday, August 8, 2026

ਪਾਵਨ ਗੁਰਬਾਣੀ ਦਾ ਨਿਰਾਦਰ ਕਰਨ ਵਾਲਿਆਂ ਖਿਲਾਫ ਹੋਵੇ ਸਖਤ ਕਾਰਵਾਈ – ਪ੍ਰੋ. ਬਡੂੰਗਰ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਲਗਾਤਾਰ ਸਿੱਖੀ ’ਤੇ ਹੋ ਰਹੇ ਹਮਲੇ ਗੰਭੀਰ ਚਿੰਤਾ ਦਾ ਵਿਸ਼ਾ ਹਨ।ਸਿੱਖੀ ਦੇ ਦੁਸ਼ਮਣ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤ ਕੇ ਆਏ ਦਿਨ ਸਿੱਖਾਂ ਦੀ ਭਾਵਨਾ ਨੂੰ ਹਤਾਹਤ ਕਰਨ ’ਚ ਕੋਈ ਕਸਰ ਨਹੀਂ ਛੱਡਦੇ।ਪੰਜਾਬ ਭਰ ਸਾਜ਼ਿਸ਼ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਅਤੇ ਹੁਣ ਪਾਵਨ ਗੁਰਬਾਣੀ ਨੂੰ ਕੱਪੜਿਆਂ ਉਪਰ ਛਾਪ ਕੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਈ ਤਸਵੀਰ ਵਿਚ ਇੱਕ ਬੀਬੀ ਦੇ ਕਮੀਜ਼ ਉਪਰ ਗੁਰਬਾਣੀ ਦੀਆਂ ਤੁਕਾਂ ਛਪੀਆਂ ਹੋਈਆਂ ਹਨ, ਜੋ ਗੁਰਬਾਣੀ ਦਾ ਘੋਰ ਨਿਰਾਦਰ ਹੈ।ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਅਤੇ ਗੁਰਬਾਣੀ ਦੀਆਂ ਤੁਕਾਂ ਵਾਲਾ ਕਮੀਜ਼ ਪਹਿਨੀ ਬੀਬੀ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਆਪਸੀ ਭਾਈਚਾਰਕ ਸਾਂਝਾਂ ਨੂੰ ਸੱਟ ਵੱਜਦੀ ਹੈ ਅਤੇ ਸਮਾਜ ਨੂੰ ਫਿਰਕੂਪੁਣੇ ਦੀ ਅੱਗ ਵਿਚ ਧੱਕਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਸਾਈਬਰ ਕਰਾਈਮ ਸੈਲ ਵਿਭਾਗ ਨੂੰ ਪੱਤਰ ਲਿਖ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply