Saturday, March 7, 2026

ਡੀ.ਏ.ਵੀ ਪਬਲਿਕ ਸਕੂਲ `ਚ ਕਿਸ਼ੋਰਾਂ ਵਿੱਚ ਵੱਧ ਰਹੀਆਂ ਸਮੱਸਿਆਵਾਂ `ਤੇ ਕਾਰਜਸ਼ਾਲਾ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅਪੋਲੋ ਕਰੈਡਲ ਵਲੋਂ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤਾਂ ਤੱਕ PPN1108201725ਦੇ ਕਿਸ਼ੋਰਾਂ ਲਈ ਇੱਕ ਕਾਰਜਸ਼ਾਲਾ ਊਰਵੀ ਆਡੋਟੋਰੀਅਮ ਵਿੱਚ ਅਯੋਜਿਤ ਕਰਵਾਈ ਗਈ।ਇਸ ਕਾਰਜਸ਼ਾਲਾ ਦੇ ਪ੍ਰਮੁੱਖ ਵਕਤਾ ਡਾ. ਮੋਨਿਕਾ ਮਹੇਸ਼ਵਰੀ ਤੇ ਡਾ. ਅਸ਼ਵਨੀ ਸਾਹਨੀ ਸਨ।ਲਗਭਗ ਇੱਕ ਘੰਟੇ ਤੱਕ ਲੜਕੀਆਂ ਲਈ ਤੇ ਇੱਕ ਘੰਟਾ ਲੜਕਿਆਂ ਲਈ ਵੱਖ-ਵੱਖ ਕਾਰਜਸ਼ਾਲਾ ਚਲਾਈ ਗਈ। ਡਾ. ਮੋਨਿਕਾ ਮਹੇਸ਼ਵਰੀ ਨੇ ਲੜਕੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਸ਼ੋਰ ਅਵਸਥਾ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਪ੍ਰਤੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਲੜਕੀਆਂ ਨੂੰ ਸਮਝਾਇਆ ਕਿ ਜੀਵਨ ਦੀ ਇਹ ਅਵਸਥਾ ਬਹੁਤ ਹੀ ਮਹੱਤਵਪੂਰਨ ਤੇ ਸੰਵੇਦਨਸ਼ੀਲ ਹੈ ਜਿਸ ਵਿੱਚ ਉਨ੍ਹਾਂ ਦੇ ਆਉਣ ਵਾਲੇ ਸਰੀਰਿਕ ਹਾਰਮੋਨਜ਼ ਵਿੱਚ ਬਦਲਾਅ ਬਾਰੇ ਦੱਸਿਆ ਗਿਆ।ਉਨ੍ਹਾਂ ਦੱਸਿਆ ਕਿ ਆਪਣੇ ਜੀਵਨ ਵਿੱਚ ਹੁੰਦੇ ਹੋਏ ਇਨ੍ਹਾਂ ਬਦਲਾਵਾਂ ਦਾ ਸਾਹਮਣਾ ਕਿਸ ਤਰ੍ਹਾਂ ਕੀਤਾ ਜਾ ਸਕਦਾ ਹੈ । ਡਾ. ਅਸ਼ਵਨੀ ਸਾਹਨੀ ਨੇ ਲੜਕਿਆਂ ਨੂੰ ਸੰਬੋਧਿਤ ਕਰਦੇ ਹੋਏ ਇੱਕ ਸਿਹਤਮੰਦ ਤੇ ਤੰਦਰੁਸਤ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਮੋਟਾਪੇ ਪ੍ਰਤੀ ਜਾਗਰੂਕ ਕਰਦੇ ਹੋਏ ਕਿਹਾ ਕਿ ਮੋਟਾਪੇ ਦਾ ਸਾਡੀ ਸਿਹਤ `ਤੇ ਬਹੁਤ ਬੁਰਾ ਅਸਰ ਪੈਂਦਾ ਹੈ। ਇਹ ਬਹੁਤ ਸਾਰੀਆਂ ਬਿਮਾਰੀਆਂ ਦੀ ਜੜ੍ਹ ਹੈ । ਇਸ ਤੋਂ ਮੁਕਤੀ ਪਾਉਣ ਲਈ ਸਾਨੂੰ ਆਪਣੀ ਜੀਵਨਸ਼ਸ਼ੈਲੀ ਵਿੱਚ ਸੁਧਾਰ ਲਿਆਉਣਾ ਚਾਹੀਦਾ ਹੈ।ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਜੀ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਸਕੂਲ ਦੁਆਰਾ ਉਠਾਏ ਗਏ ਇਸ ਕਦਮ ਦੀ ਸ਼ਲਾਘਾ ਕੀਤੀ ਤੇ ਆਸ ਕੀਤੀ ਕਿ ਵਿਦਿਆਰਥੀ ਆਪਣੇ ਜੀਵਨ ਦੇ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਸਮੱਸਿਆਵਾਂ ਨੂੰ ਬੜੀ ਸੂਝ-ਬੂਝ ਨਾਲ ਸੁਲਝਾ ਲੈਣਗੇ। ਸਕੂਲ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸਕੂਲ ਦੀਆਂ ਸਾਰੀਆਂ ਖੇਡ ਗਤੀਵਿਧੀਆਂ ਵਿੱਚ ਭਾਗ ਲੈਂਦੇ… ਹੋਏ ਆਪਣੀ ਸਿਹਤ ਲਈ ਪੌਸ਼ਟਿਕ ਭੋਜਨ ਦਾ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਜਾਨ ਹੈ ਤਾਂ ਜਹਾਨ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply