Friday, August 7, 2026

ਭਾਈ ਸੁਖਦੇਵ ਸਿੰਘ ਬੱਬਰ ਦੇ ਸ਼ਹੀਦੀ ਸਮਾਗਮ `ਤੇ ਪਹੁੰਚਣ ਦੀ ਸਖੀਰਾ ਵਲੋਂ ਅਪੀਲ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ ਬਿਊਰੋ) – ਸਿੱਖ ਸੰਘਰਸ਼ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਦੇ 13 ਅਗਸਤ ਦਿਨ ਐਤਵਾਰ ਨੂੰ sakhiraਉਨ੍ਹਾਂ ਦੇ ਜੱਦੀ ਗ੍ਰਹਿ ਦਾਸੂਵਾਲ ਤਹਿ. ਪੱਟੀ ਜ਼ਿਲ੍ਹਾ ਤਰਨ ਤਾਰਨ ਵਿਖੇ ਮਨਾਏ ਜਾ ਰਹੇ 25ਵੇਂ ਸਲਾਨਾ ਸ਼ਹੀਦੀ ਸਮਾਗਮ ਦੇ ਵਿੱਚ ਸਮੂੰਹ ਪੰਥ ਦਰਦੀਆਂ ਤੇ ਪੰਥਕ ਹਮਾਇਤੀਆਂ ਨੂੰ ਪਹੁੰਚਣ ਦੀ ਅਪੀਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰੰਮ੍ਰਿਤਸਰ ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਸ਼ਹੀਦ ਭਾਈ ਸੁੱਖਦੇਵ ਸਿੰਘ ਬੱਬਰ ਦੀ ਦੂਰਅੰਦੇਸ਼ੀ ਸੋਚ ਸਦਕਾ ਸਿੱਖ ਸੰਘਰਸ਼ ਸਫਲਤਾ ਦੀ ਲੀਹੇ ਪੈਣ ਦੇ ਨਾਲ-ਨਾਲ ਵੱਧਿਆ ਫੁੱਲਿਆ।ਪਰ ਅਫਸੋਸ ਕਿ ਕੁੱਝ ਕਾਲੀਆ ਭੇਡਾਂ ਕਾਰਨ ਸੰਘਰਸ਼ ਉਹ ਮੁਕਾਮ ਨਾ ਹਾਸਲ ਕਰ ਸਕਿਆ।ਉਨ੍ਹਾਂ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਅੰਮ੍ਰਿਤਸਰ ਇਹੋ ਜਿਹੇ ਸ਼ਹੀਦਾਂ ਦੀ ਸ਼ਹੀਦੀ ਦੀ ਕਦਰ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਮੇਸ਼ਾ ਖੜਾ ਰਿਹਾ ਹੈ ਤੇ ਹਮੇਸ਼ਾ ਰਹੇਗਾ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply