Wednesday, August 5, 2026

ਰਾਣਾ ਗੁਰਜੀਤ ਸਿੰਘ 15 ਅਗਸਤ ਨੂੰ ਅੰਮ੍ਰਿਤਸਰ `ਚ ਲਹਿਰਾਉਣਗੇ ਕੌਮੀ ਝੰਡਾ

ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ)  71ਵਾਂ ਆਜ਼ਾਦੀ ਦਿਵਸ ਦਾ ਜ਼ਿਲਾ ਪੱਧਰੀ ਸਮਾਰੋਹ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ, ਜਿਸ ਦੀਆਂ Rana Gurjeet Sਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਬਿਜਲੀ ਅਤੇ ਸਿੰਚਾਈ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ 15 ਅਗਸਤ ਨੂੰ ਸਵੇਰੇ 9:00 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਇਸ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਸਟੇਡੀਅਮ ਵਿਖੇ ਕੀਤੀ ਜਾਵੇਗੀ।ਇਸ ਮੌਕੇ ਪਰੇਡ ਕਮਾਂਡਰ ਵਜੋਂ ਏ.ਡੀ.ਸੀ.ਪੀ ਤੇਜਬੀਰ ਸਿੰਘ ਹੁੰਦਲ ਦੀ ਅਗਵਾਈ ਵਿਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ ਕੈਡਿਟਾਂ, ਐਨ.ਐਸ.ਐਸ ਸਕਾੳੂਟਸ ਤੇ ਗਰਲਜ਼ ਗਾਈਡਸ ਦੀਆਂ ਟੁਕੜੀਆਂ ਤੋਂ ਇਲਾਵਾ ਪੁਲਿਸ ਅਤੇ ਸਕੂਲੀ ਬੈਂਡ ਪਰੇਡ ਵਿਚ ਹਿੱਸਾ ਲੈਂਦੇ ਹੋਏ ਕੌਮੀ ਝੰਡੇ ਨੂੰ ਸਲਾਮੀ ਦੇਣਗੇ।ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀ.ਟੀ ਸ਼ੋਅ ਅਤੇ ਦੇਸ਼ ਭਗਤੀ ’ਤੇ ਆਧਾਰਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਗਿੱਧੇ ਅਤੇ ਭੰਗੜੇ ਦੀਆਂ ਧਮਾਲਾਂ ਪੈਣਗੀਆਂ। ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਜ਼ਾਦੀ ਦਿਵਸ ਨੂੰ ਧੂਮਧਾਮ ਨਾਲ ਮਨਾਇਆ ਜਾਵੇ, ਕਿਉਂਕਿ 15 ਅਗਸਤ 1947 ਨੂੰ ਸਾਡਾ ਮੁਲਕ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦ ਹੋਇਆ ਸੀ ਅਤੇ ਸਮੂਹ ਦੇਸ਼ ਵਾਸੀਆਂ ਲਈ ਇਹ ਗੌਰਵਮਈ ਦਿਨ ਹੈ।ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਸਮਾਗਮ ਵਿਚ ਉਹ ਆਪਣੇ ਪਰਿਵਾਰਾਂ ਸਮੇਤ ਭਰਵੀਂ ਸ਼ਮੂਲੀਅਤ ਕਰਨ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply