ਨਵਜੋਤ ਸਿੰਘ ਸਿੱਧੂ ਹੋਣਗੇ ਮੁੱਖ ਮਹਿਮਾਨ
ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ
17 ਅਗਸਤ 2017 ਨੂੰ ਸਵੇਰੇ 9 ਵਜੇ ਸੰਤ ਸਿੰਘ ਸੁੱਖਾ ਸਿੰਘ ਸਕੂਲ, ਸਾਹਮਣੇ ਸੈਲੀਬਰੇਸ਼ਨ ਮਾਲ, ਅੰਮਿ੍ਰਤਸਰ ਦੇ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਸਮਾਗਮ ਦੇ ਪ੍ਰਬੰਧਾਂ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿੳੂਟੀਆਂ ਲਗਾਈਆਂ ਗਈਆਂ ਹਨ।ਉਨਾਂ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਹੋਣਗੇ।ਉਨਾਂ ਦੱਸਿਆ ਕਿ ਇਸ ਮੌਕੇ ਜਿਥੇ ਸ਼ਹੀਦ ਦੇ ਜੀਵਨ ਨਾਲ ਸਬੰਧਤ ਦਸਤਾਵੇਜ਼ੀ ਫ਼ਿਲਮ ਵਿਖਾਈ ਜਾਵੇਗੀ, ਉਥੇ ਅਨੀਤਾ ਦੇਵਗਨ ਦੀ ਨਾਟਕ ਮੰਡਲੀ ਵੱਲੋਂ ਤਿਆਰ ਕੀਤੇ ਨਾਟਕ ਦੀ ਪੇਸ਼ਕਾਰੀ ਸਮਾਗਮ ਦਾ ਮੁੱਖ ਆਕਰਸ਼ਨ ਹੋਵੇਗੀ।ਇਸ ਤੋਂ ਇਲਾਵਾ ਵੱਖ-ਵੱਖ ਵਿਦਵਾਨਾਂ ਅਤੇ ਵਿਦਿਆਰਥੀਆਂ ਵੱਲੋਂ ਸ਼ਹੀਦ ਦੇ ਜੀਵਨ ਅਤੇ ਸ਼ਹਾਦਤ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਜਾਣਗੇ ਅਤੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਇਸ ਮੌਕੇ ਸੁਤੰਤਰਤਾ ਸੈਨਾਨੀਆਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media