Tuesday, December 24, 2024

ਰਾਜ ਮੰਤਰੀ ਰਜ਼ੀਆ ਸੁਲਤਾਨਾ ਬਠਿੰਡਾ `ਚ ਲਹਿਰਾਉਣਗੇ ਤਿਰੰਗਾ

PPN1208201702ਬਠਿੰਡਾ, 12 ਅਗਸਤ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਦੇਸ਼ ਦੀ ਅਜ਼ਾਦੀ ਦੇ 71ਵਾਂ ਸੁਤੰਤਰਤਾ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਰੋਹ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ ਜਿੱਥੇ ਰਾਜ ਮੰਤਰੀ ਲੋਕ ਨਿਰਮਾਣ, ਸਮਾਜਿਕ ਸੁਰਖਿਆ ਅਤੇ ਮਹਿਲਾ ਵਿਕਾਸ ਸ਼੍ਰੀਮਤੀ ਰਜ਼ੀਆ ਸੁਲਤਾਨਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਇਸ ਮੌਕੇ ਕੀਤੇ ਜਾਣ ਵਾਲੇ ਰੰਗਾਰੰਗ ਅਤੇ ਦੇਸ਼ ਭਗਤੀ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਅੱਜ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਦੀ ਪ੍ਰਧਾਨਗੀ ਹੇਠ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਮੁਕੰਮਲ ਸਮਾਗਮ ਦੀ ਫੁਲ ਡਰੈਸ ਰਿਹਰਸਲ ਕੀਤੀ ਗਈ। ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਦੇਸ਼ ਭਗਤੀ ਦੀਆਂ ਵੰਨਗੀਆਂ ਵਿੱਚ ਹਿੱਸਾ ਲੈਣ ਵਾਲੇ 3000 ਤੋਂ ਵੱਧ ਸਕੂਲੀ ਵਿਦਿਆਰਥੀਆਂ ਦੀ ਸਹੂਲਤ ਲਈ ਢੁੱਕਵੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਮੌਕੇ ਪਰੇਡ ਵਿੱਚ ਪੰਜਾਬ ਪੁਲਿਸ, ਹੋਮਗਾਰਡਜ਼,ਐਨ.ਸੀ.ਸੀ. ਕੈਡਿਟਸ ਅਤੇ ਵੱਖ-ਵੱਖ ਸਕੂਲਾਂ ਦੇ ਸਕਾੳੂਟ ਐਂਡ ਗਾਈਡਜ਼ ਦੀਆਂ ਟੁੱਕੜੀਆ ਵੱਲੋਂ ਮਾਰਚ ਪਾਸਟ ਕਰਨ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤਾਂ ’ਤੇ ਕੋਰਿਓਗ੍ਰਾਫੀ ਕੀਤੀ ਜਾਵੇਗੀ। ਮਾਰਚ ਪਾਸਟ, ਝਾਕੀਆਂ, ਪੀ.ਟੀ.ਸ਼ੋਅ ਅਤੇ ਰਿਲੇਅ ਰੇਸ ਤੋਂ ਇਲਾਵਾ ਸਭਿਆਚਾਰਕ ਪ੍ਰੋਗਰਾਮ, ਗਿੱਧਾ ਅਤੇ ਭੰਗੜਾ ਤੋਂ ਬਾਅਦ ਰਾਸ਼ਟਰੀ ਗੀਤ ਨਾਲ ਸਮਾਗਮ ਦੀ ਸਮਾਪਤੀ ਹੋਵੇਗੀ। ਉਨਾਂ ਕਿਹਾ ਕਿ ਨਗਰ ਨਿਗਮ ਬਠਿੰਡਾ ਸਾਰੇ ਸ਼ਹਿਰ ਦੀ ਸਫ਼ਾਈ, ਸਟੇਡੀਅਮ ਦੇ ਆਸੇ ਪਾਸੇ ਖਾਸ ਕਰਕੇ ਸੜਕਾਂ ਦੀ ਸਫ਼ਾਈ ਅਤੇ ਪਾਣੀ ਦਾ ਛਿੜਕਾਓ ਯਕੀਨੀ ਬਨਾਉਣਗੇ। ਇਸ ਤੋਂ ਇਲਾਵਾ 7 ਵਿਭਾਗਾਂ ਦੀ ਡਿਉਟੀ ਸ਼ਹਿਰ ਦੇ ਵੱਖ ਵੱਖ ਚੌਕਾਂ ਨੂੰ ਸਜਾਉਣ ’ਤੇ ਲਗਾਈ ਗਈ ਹੈ। ਉਨਾਂ ਦੱਸਿਆ ਕਿ ਇਸ ਮੋਕੇ ਲੋੜਵੰਦ ਵਿਅਕਤੀਆਂ ਨੂੰ ਸਿਲਾਈ ਮਸ਼ੀਨਾ ਅਤੇ ਟਰਾਈ ਸਾਇਕਲਾਂ ਦੀ ਵੰਡ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਡਾ.ਸ਼ੇਨਾ ਅਗਰਵਾਲ, ਉਪ ਮੰਡਲ ਮੈਜਿਸਟਰੇਟ ਸ਼੍ਰੀਮਤੀ ਸਾਕਸ਼ੀ ਸਾਹਨੀ, ਸਹਾਇਕ ਕਮਿਸ਼ਨਰ ਸ਼ਿਕਾਇਤ ਵਨੀਤ ਕੁਮਾਰ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply