ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੁਮੈਨ, ਅੰਮ੍ਰਿਤਸਰ ਦੇ ਬੀ.ਬੀ.ਏ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2017 ‘ਚ ਆਯੋਜਿਤ ਪ੍ਰੀਖਿਆਵਾਂ ਵਿਚ਼ੋ ਉੱਚ ਸਥਾਨ ਹਾਸਿਲ ਕੀਤਾ।ਸਮੈਸਟਰ ਦੂਜਾ ਦੀ ਤਮੰਨਾ ਅਰੋੜਾ ਨੇ ਦੂਜਾ ਸਥਾਨ, ਮਹਿਕ ਪੁਰੀ ਨੇ ਚੌਥਾ, ਰਿਚਾ ਸੋਨੀ ਨੇ ਛੇਵਾਂ ਅਤੇ ਸ਼ਿਫਾਲੀ ਠਾਕੁਰ ਤੇ ਮੁਸਕਾਨ ਭੰਡਾਰੀ ਦੋਵਾਂ ਨੇ ਮੈਰਿਟ ‘ਚ ਨੌਵਾਂ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਅਵੱਲ ਆਈਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਅਜਿਹੇ ਨਤੀਜੇ ਲਿਆਉਣ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਉਨ੍ਹਾਂ ਵਿਦਿਆਰਥਣਾਂ ਨੂੰ ਮੈਰਿਟ ਸਥਾਨ ਤੇ ਪਹੁੰਚਾਉਣ ਵਾਲੇ ਅਧਿਆਪਕਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।ਡਾ. ਨੀਨੂੰ ਕੇ. ਮਲਹੌਤਰਾ, ਮੁੱਖੀ, ਪੀ.ਜੀ ਕਾਮਰਸ ਅਤੇ ਬਿਜ਼ਨਸ ਵਿਭਾਗ, ਡਾ. ਸਿਮਰਦੀਪ, ਡੀਨ ਅਕਾਦਮਿਕ ਅਤੇ ਸ੍ਰੀਮਤੀ ਪੂਨਮ ਕੋਹਲੀ, ਡੀਨ ਡਿਸਪਲੈਨ ਸਮੇਤ ਹੋਰ ਸਟਾਫ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਉਹਨਾਂ ਦੀਆਂ ਪ੍ਰਾਪਤੀਆਂ ਉਤੇ ਮੁਬਾਰਕਾਂ ਦਿੱਤੀਆਂ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media