ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ `ਫੈਸਟ ਓ ਸਕਿੱਲ` ਵਿੱਚ ਆਪਣਾ ਸ਼ਾਨਦਾਰ ਜਲਵਾ ਦਿਖਾਇਆ । ਇਸ ਮੁਕਾਬਲੇ ਰਾਹੀਂ ਨੌਜਵਾਨਾਂ ਨੂੰ ਆਪਣੇ ਸਿਰਜਨਾਤਮਕ ਵਿਚਾਰਾਂ ਨੂੰ ਪੇਸ਼ ਕਰਨ ਦਾ ਮੌਕਾ ਮਿਲਿਆ। ਮਾਧਵ ਅਰੋੜਾ (ਜਮਾਤ ਬਾਰ੍ਹਵੀਂ) ਅਤੇ ਸ਼ਾਂਤਨੂੰ ਜੇਟਲੀ (ਜਮਾਤ ਬਾਰ੍ਹਵੀਂ) ਨੇ `ਸ਼ਾਰਕ ਟੈਂਕ` ਦੇ ਪਹਿਲੇ ਪੱਧਰ ਤੇ ਦੂਜਾ ਇਨਾਮ ਅਤੇ ਮਨਸਿਮਰਨਜੋਤ ਕੌਰ ਭੂਟਰ (ਜਮਾਤ ਬਾਰ੍ਹਵੀਂ) ਨੇ `ਐਕਸਪਰੈਸ ਦਾ ਅਨਐਕਸਪਰੈਸ` ਦੇ ਦੂਜੇ ਪੱਧਰ ਤੇ ਦੂਜਾ ਇਨਾਮ ਜਿੱਤਿਆ।ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਵਧਾਈ ਦਿੱਤੀ।ਸਕੂਲ ਦੀ ਮੁੱਖ ਅਧਿਆਪਿਕਾ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਜਿੱਤ `ਤੇ ਖੁ਼ੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਚੰਗੇ ਕੰਮ ਕਰਨ ਲਈ ਪ੍ਰੇਰਿਤ ਕੀਤਾ।
Check Also
26ਵੇਂ ਰਾਸ਼ਟਰੀ ਰੰਗਮੰਚ ਉਸਤਵ ਦੇ ਪੰਜਵੇਂ ਦਿਨ ਨਾਟਕ ‘ਆਪ ਹਮਾਰੇ ਹੈ ਕੌਨ’ ਦਾ ਮੰਚਣ
ਅੰਮ੍ਰਿਤਸਰ, 25 ਮਾਰਚ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਉਤਰੀ ਜ਼ੋਨ ਕਲਚਰਲ ਸੈਂਟਰ ਪਟਿਆਲਾ …
Punjab Post Daily Online Newspaper & Print Media