ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰਾਲੇ ਵੱਲੋਂ ਜਿਲਾ ਪ੍ਰਸਾਸ਼ਨ ਅੰਮਿ੍ਰਤਸਰ ਦੇ ਸਹਿਯੋਗ ਨਾਲ ਵਿਰਾਸਤੀ ਸ਼ਹਿਰ ਅੰਮਿ੍ਰਤਸਰ ਦੀ ਵਿਰਾਸਤ ਅਤੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਹਿਰਦੇ ਸਕੀਮ ਅਧੀਨ ‘ਆਰਟ ਕੈਂਪ ਇੰਡੀਆ ਐਟ 70’ ਦੇ ਬੈਨਰ ਹੇਠ ਅਰਬਨ ਹਾਟ ਵਿਖੇ ਕੀਤਾ ਜਾ ਰਿਹਾ ਹੈ, ਜਿਸ ਵਿਚ ਵੱਖ-ਵੱਖ ਕਲਾਵਾਂ ਦੇ ਮੁਕਾਬਲੇ ਅਤੇ ਸਭਿਆਚਾਰ ਪ੍ਰੋਗਰਾਮ 15 ਅਗਸਤ ਨੂੰ ਕਰਵਾਇਆ ਜਾਵੇਗਾ।ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਹੋਣਗੇ।
ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ 15 ਅਗਸਤ ਵਾਲੇ ਦਿਨ ਬਾਅਦ ਦੁਪਹਿਰ 3 ਵਜੇ ਤੋਂ ਵਿਰਾਸਤੀ ਸ਼ਹਿਰ ਦੀ ਕਲਾ, ਸਭਿਆਚਾਰ, ਇਤਹਾਸ ਅਤੇ ਵਿਰਸੇ ਦੀ ਪੇਸ਼ਕਾਰੀ ਨੂੰ ਦਰਸਾਉਂਦੇ ਵੱਖ-ਵੱਖ ਕਲਾਵਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਇਨਾਂ ਮੁਕਾਬਲਿਆਂ ਵਿੱਚ ਰੇਡੀਓ ਤੇ ਟੈਲੀਵਿਜਨ ਲਈ ਆਡੀਓ ਤੇ ਵੀਡੀਓ ਕਲਿਪ, ਪੇਂਟਿੰਗ, ਦਸਤਕਾਰੀ, ਪੋਸਟਰ ਬਨਾਉਣਾ, ਰੰਗੋਲੀ, ਕੋਲਾਜ, ਸਲੋਗਨ ਲਿਖਣ, ਬੁਤ ਕਲਾ ਆਦਿ ਦੇ ਮੁਕਾਬਲੇ ਸ਼ਾਮਲ ਹੋਣਗੇ।ਉਨਾਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਜਿਲਾ ਅੰਮਿ੍ਰਤਸਰ ਦੇ ਲੋਕਾਂ ਲਈ ਮਾਣ ਵਾਲੀ ਗੱਲ ਹੈ ਕਿ ਭਾਰਤ ਵਿੱਚੋਂ ਚੁਣੇ ਗਏ ਚਾਰ ਵਿਰਾਸਤੀ ਸ਼ਹਿਰਾਂ ਵਿੱਚ ਇਕ ਨਾਮ ਅੰਮਿ੍ਰਤਸਰ ਸ਼ਹਿਰ ਦਾ ਹੈ।ਉਨਾਂ ਦੱਸਿਆ ਕਿ ਇਸ ਮੌਕੇ ’ਤੇ ਅੰਮਿ੍ਰਤਸਰ ਦੀਆਂ ਨਾਮੀ ਹਸਤੀਆਂ ਜਿੰਨਾ ਨੇ ਵੱਖ-ਵੱਖ ਖੇਤਰ ਵਿਚ ਸ਼ਹਿਰ ਦਾ ਨਾਂਅ ਉੱਚਾ ਕੀਤਾ ਹੈ, ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਸ਼ਾਮ ਨੂੰ ਅਰਬਨ ਹਾਟ ਦੇ ਵਿਹੜੇ ਵਿੱਚ ਪੰਜਾਬ ਦੇ ਵਿਰਸੇ ਦੀ ਪੇਸ਼ਕਾਰੀ ਵਜੋਂ ਸਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
ਮੀਟਿੰਗ ਵਿਚ ਕਮਿਸ਼ਨਰ ਕਾਰਪੋਰੇਸ਼ਨ ਗੁਰਲਵਲੀਨ ਸਿੰਘ ਸਿੱਧੂ, ਵਿਕਾਸ ਹੀਰਾ ਸਹਾਇਕ ਕਮਿਸ਼ਨਰ ਜਨਰਲ, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਸੌਰਵ ਅਰੋੜਾ ਜਾਇੰਟ ਕਮਿਸ਼ਨਰ ਨਗਰ ਨਿਗਮ, ਰਾਜੇਸ਼ ਸ਼ਰਮਾ ਐਸ.ਡੀ.ਐਮ ਅੰਮਿ੍ਰਤਸਰ-2, ਐਸ.ਡੀ.ਐਮ ਨਿਤੀਸ਼ ਸਿੰਗਲਾ, ਰਵਿੰਦਰ ਸਿੰਘ ਅਰੋੜਾ ਕਾਰਜਕਾਰੀ ਮੈਜਿਸਟਰੇਟ, ਸਿਵਲ ਸਰਜਨ ਡਾ. ਨਰਿੰਦਰ ਕੌਰ ਆਦਿ ਅਧਿਕਾਰੀ ਹਾਜ਼ਰ ਸਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media