ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਸਾਵਣ ਮੇਲਾ ਤੇ
71ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ।ਸਕੂਲ ਦੇ ਮੈਂਬਰ ਇੰਚਾਰਜ ਸਰਦਾਰ ਸੁਰਜੀਤ ਸਿੰਘ, ਇੰਜੀਂ. ਸਰਦਾਰ ਨਵਦੀਪ ਸਿੰਘ ਤੇ ਸਰਦਾਰ ਰਣਦੀਪ ਸਿੰਘ ਦਾ ਪਹੁੰਚਣ `ਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਮਰਜੀਤ ਕੌਰ ਨੇ ਸਵਾਗਤ ਕੀਤਾ।ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।”ਰੁੱਖ ਲਗਾਉ ਧਰਤੀ ਬਚਾਓ” ਮੁਹਿੰਮ ਤਹਿਤ ਸਕੂਲ ਵਿਚ ਵੱਖ-ਵੱਖ ਤਰਾਂ ਦੇ ਬੂਟੇ ਲਗਾਏ ਗਏ।ਵਿਦਿਆਰਥੀਆਂ ਦੇ ਮਨੋਰੰਜਨ ਦੇ ਲਈ ਪੰਗੂੜੇ ਤੇ ਖਾਣ-ਪੀਣ ਦੇ ਸਟਾਲ ਲਗਾਏ ਗਏ।ਮੈਂਬਰ ਇੰਚਾਰਜ ਨਵਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਪ੍ਰਵਾਨਿਆਂ ਬਾਰੇ ਜਾਣੂ ਕਰਵਾਉਂਦਿਆਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਸਿੱਖਾਂ ਵਲੋਂ ਦਿੱਤਅਿਾਂ ਕੁਰਬਾਨੀਆਂ ਬਾਰੇ ਦੱਸਿਆ।ਉਨਾਂ ਕਿਹਾ ਕਿ ਤੀਆਂ ਸਾਡੇ ਪੰਜਾਬੀਆਂ ਦਾ ਵਿਰਸਾ ਹੈ ਜੋ ਕਿ ਕੁੜੀਆਂ ਬਹੁਤ ਸ਼ੌਂਕ ਨਾਲ ਮਨਾਉਂਦੀਆਂ ਹਨ ਤੇ ਇਸ ਦਿਨ ਪੀਂਘਾਂ ਝੂਟਦੀਆਂ ਹਨ।ਵਿਦਿਆਰਥੀਆਂ ਤੇ ਉਨਾ ਦੇ ਮਾਪਿਆਂ ਨੇ ਪ੍ਰੋਗਰਾਮ ਦਾ ਖੂਬ ਆਨੰਦ ਮਾਣਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media