ਸਮਰਾਲਾ, 13 ਅਗਸਤ (ਪੰਜਾਬ ਪੋਸਟ- ਕੰਗ) – ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਤੇ ਕੌਂਸਲਰ ਬੀਬੀ ਪਰਮ
ਜੀਤ ਕੌਰ ਕੰਗ ਦੀ ਅਗਵਾਈ ਹੇਠ ਹਲਕਾ ਸਮਰਾਲਾ ਦੀਆਂ ਬੀਬੀਆਂ ਦੀ ਇੱਕ ਜਰੂਰੀ ਮੀਟਿੰਗ ਈਸੜੂ ਕਾਨਫਰੰਸ ਦੇ ਸਬੰਧ ਵਿੱਚ ਸੱਦੀ ਗਈ।ਜਿਸ ਵਿੱਚ ਸਮਰਾਲਾ ਇਲਾਕੇ ਦੀਆਂ ਸੈਂਕੜੇ ਬੀਬੀਆਂ ਨੇ ਸ਼ਿਰਕਤ ਕੀਤੀ।ਇਸ ਮੌਕੇ ਪਰਮਜੀਤ ਕੌਰ ਕੰਗ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪੰਜਾਬ ਦੀ ਮਾਂ ਪਾਰਟੀ ਹੈ, ਜਿਸ ਨੇ ਹਮੇਸ਼ਾਂ ਹੀ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਮਾਣ ਇੱਜਤ ਦਿੱਤਾ ਹੈ।15 ਅਗਸਤ ਨੂੰ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਦੀ ਯਾਦ ਵਿੱਚ ਹੋਣ ਜਾ ਰਹੀ ਕਾਨਫਰੰਸ ਵਿੱਚ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸ਼ਮੂਲੀਅਤ ਵੱਡੀ ਗਿਣਤੀ ਵਿੱਚ ਹੋਵੇਗੀ। ਇਸ ਕਾਨਫਰੰਸ ਸਬੰਧੀ ਬੀਬੀਆਂ ਨਾਲ ਮੀਟਿੰਗਾਂ ਕਰਕੇ ਇਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਪਾਰਟੀ ਹੈ, ਇਸ ਨੂੰ ਅੱਖੋਂ ਉਹਲੇ ਨਹੀਂ ਕੀਤਾ ਜਾ ਸਕਦਾ।ਇਸ ਮੌਕੇ ਉਨਾਂ ਦੇ ਨਾਲ ਬੀਬੀ ਬਲਜਿੰਦਰ ਕੌਰ ਖੀਰਨੀਆਂ ਕੌਮੀ ਜਨਰਲ ਸਕੱਤਰ, ਬੀਬੀ ਅੰਮਿ੍ਰਤ ਪੁਰੀ ਸੀਨੀਅਰ ਮੀਤ ਪ੍ਰਧਾਨ ਤੇ ਕੌਂਸਲਰ, ਬੀਬੀ ਰਵਿੰਦਰ ਕੌਰ ਸ਼ਹਿਰੀ ਪ੍ਰਧਾਨ, ਬੀਬੀ ਕਰਮਜੀਤ ਕੌਰ, ਬੀਬੀ ਰੁਪਿੰਦਰ ਕੌਰ ਬਲਾਲਾ, ਅਨੂ ਰਾਣੀ ਤੇ ਹੋਰ ਬੀਬੀਆਂ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media