ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੇਵਾਦਾਰ ਮੁਲਾਜ਼ਮਾਂ ਸਬੰਧੀ ਸ਼ੋਸ਼ਲ ਮੀਡੀਆ `ਤੇ ਵਾਇਰਲ ਹੋਇਆ
ਸੁਨੇਹਾ ਤੱਥਾਂ ਤੋਂ ਰਹਿਤ ਹੈ।ਇਹ ਦਾਅਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਹਰੇਕ ਮੁਲਾਜ਼ਮ ਦੀ ਤਨਖਾਹ ਉਸ ਦੇ ਅਹੁੱਦੇ ਦੇ ਹਿਸਾਬ ਨਾਲ ਬਣੇ ਗ੍ਰੇਡ ਤੇ ਨਿਯਮਾਂ ਅਨੁਸਾਰ ਨਿਸ਼ਚਿਤ ਕੀਤੀ ਜਾਂਦੀ ਹੈ।ਸ਼੍ਰੋਮਣੀ ਕਮੇਟੀ ਦੇ ਹਰੇਕ ਮੁਲਾਜ਼ਮ ਸਮੇਤ ਸੇਵਾਦਾਰਾਂ ਦੀ ਤਨਖਾਹ ਵਿਚ ਸਮੇਂ-ਸਮੇਂ ਵਾਧਾ ਕੀਤਾ ਜਾਂਦਾ ਹੈ। ਡਾ. ਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਕਈ ਸੇਵਾਦਾਰਾਂ ਦੀ ਤਨਖਾਹ 40-50 ਹਜ਼ਾਰ ਤੋਂ ਵੀ ਵੱਧ ਹੈ, ਜੋ ਸਰਵਿਸ ਵਿਚ ਲੰਮੇ ਸਮੇਂ ਤੋਂ ਭਰਤੀ ਹਨ।ਉਨ੍ਹਾਂ ਸਪੱਸ਼ਟ ਕੀਤਾ ਕਿ ਬਹਾਦਰਗੜ੍ਹ ਪਟਿਆਲਾ ਦੀ ਪ੍ਰਿੰਸੀਪਲ ਨੂੰ ਡਿਊਟੀ `ਤੇ ਆਉਣ-ਜਾਣ ਲਈ 10 ਰੁਪਏ ਪ੍ਰਤੀ ਘੰਟੇ ਦੇ ਹਿਸਾਬ ਨਾਲ ਖਰਚ ਦੇਣ ਦੀ ਗੱਲ ਵੀ ਤੱਥਾਂ ਤੋਂ ਰਹਿਤ ਹੈ।ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇੱਕ ਸੰਗਤੀ ਅਦਾਰਾ ਹੈ, ਜਿਸ ਦੇ ਪ੍ਰਬੰਧ ਨੂੰ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਸ਼ੋਸ਼ਲ ਮੀਡੀਆ ਰਾਹੀਂ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਤੋਂ ਸੰਗਤਾਂ ਸੁਚੇਤ ਰਹਿਣ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media