Wednesday, June 24, 2026

ਖੇਤ `ਚ ਡਿੱਗੀ ਸ਼ੈਲਰ ਦੀ ਤਾਰ ਤੋਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਸੰਗਰੂਰ, 13 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਇਕ ਖੇਤ `ਚ ਨਾਲ ਲੱਗਦੇ ਸ਼ੈਲਰ ਦੀ ਬਿਜਲੀ ਦੀ ਤਾਰ ਡਿੱਗਣ ਕਾਰਨ ਕਰੰਟ ਲੱਗਣ ਕਰ ਕੇ ਇਕ ਨੌਜਵਾਨ ਦੀ ਮੌਤ ਹੋ ਗਈ।ਥਾਣਾ ਦਿੜ੍ਹਬਾ ਦੇ ਹੌਲਦਾਰ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਗੁੱਜਰਾਂ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਹਨ ਕਿ ਉਸ ਦੀ ਮਾਸੀ ਦੇ ਲੜਕੇ ਗੁਰਮੇਲ ਸਿੰਘ ਦਾ ਲੜਕਾ ਮਨਦੀਪ ਸਿੰਘ ਵਾਸੀ ਗੁੱਜਰਾਂ ਆਪਣੀ ਜੀਰੀ ਵਿਚੋਂ ਕੱਖ ਕੱਢ ਰਿਹਾ ਸੀ।ਨਾਲ ਲੱਗਦੇ ਸ਼ੈਲਰ ਦੀ ਕੰਡਿਆਲੀ ਤਾਰ, ਜਿਸ `ਤੇ ਰੌਸ਼ਨੀ ਲਈ ਬਿਜਲੀ ਦੀਆਂ ਤਾਰਾਂ ਲਾਈਆਂ ਹੋਈਆਂ ਸਨ, ਤੋਂ ਬਿਜਲੀ ਦੀ ਤਾਰ ਟੁੱਟ ਕੇ ਗੁਰਮੇਲ ਸਿੰਘ ਦੇ ਖੇਤ ਵਿਚ ਡਿੱਗ ਪਈ ਸੀ,ਜਿਸ ਤੋਂ ਕਰੰਟ ਲੱਗਣ ਨਾਲ ਮਨਦੀਪ ਸਿੰਘ ਦੀ ਮੌਤ ਹੋ ਗਈ।ਪੁਲਿਸ ਨੇ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ `ਤੇ ਗੋਰਾ ਲਾਲ ਵਾਸੀ ਸੂਲਰ ਘਰਾਟ ਮਾਲਕ ਲਕਸ਼ਮੀ ਰਾਈਸ ਮਿੱਲ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply