Wednesday, June 24, 2026

ਨਵੇਂ ਗ੍ਰਹਿ ਦੀ ਖੁਸ਼ੀ ’ਚ ਸ਼ੁਕਰਾਨਾ ਸਮਾਗਮ ਆਯੋਜਿਤ

ਬਠਿੰਡਾ, 13 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ PPN1308201720ਮੁਹੱਲਾ ਕਿੱਕਰ ਦਾਸ ਵਿਖੇ ਗੁਰਦੇਵ ਸਿੰਘ ਦਾਰ ਦੇ ਨਵੇਂ ਗ੍ਰਹਿ ਵਿਖੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਗਿਆ।ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਪਾਠ ਕਰਨ ਉਪਰੰਤ ਸੁਸਾਇਟੀ ਮੈਂਬਰ ਬੀਬੀ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।ਇਨਾਂ ਤੋਂ ਇਲਾਵਾ ਪ੍ਰਧਾਨ ਜਰਨੈਲ ਸਿੰਘ, ਦਿਲਬਾਗ ਸਿੰਘ, ਰਾਕੇਸ਼ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਜੋਗਿੰਦਰ ਸਿੰਘ ਮੱਕੜ, ਗੁਰਿੰਦਰਜੀਤ ਸਿੰਘ ਡਿੰਪੀ, ਦਿਲਜੀਤ ਸਿੰਘ, ਸ਼ਰਨਜੀਤ ਸਿੰਘ, ਇੰਦਰਜੀਤ ਸਿੰਘ ਗੋਪੀ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ।ਸੁਸਾਇਟੀ ਵਲੋਂ ਗ੍ਰਹਿ ਵਾਸੀ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ।ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply