ਬਟਾਲਾ, 14 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਸੇਖਵਾਂ ਵਿਖੇ ਅਜਾਦੀ ਦੇ ਦਿਹਾੜੇ ਨੂੰ ਸਪਰਪਿਤ ਇਕ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ ਗਿਆ।ਪ੍ਰਿੰਸੀਪਲ ਭਾਰਤ ਭੂਸ਼ਨ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਚਾਰਟ ਆਪਣੇ ਆਪ ਵਿਚ ਇਕ ਵੱਖਰੀ ਦੇਸ਼ ਭਗਤੀ ਦੀ ਸੋਚ ਪੈਦਾ ਕਰਦੇ ਹਨ, ਜਿਸ ਨੂੰ ਸੰਭਾਲਣਾ ਸਮੇਂ ਦੀ ਲੋੜ ਹੈ।ਇਸ ਚਾਰਟ ਮੇਕਿੰਗ ਮੁਕਾਬਲੇ ਵਿਚ ਹਿੱਸਾ ਲੈ ਰਹੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਸਲੋਗਨ, ਅਜਾਦੀ ਦਿਵਸ, ਭਗਤ ਸਿੰਘ, ਸ਼ਸਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਉਧਮ ਸਿੰਘ ਦੀਆਂ ਤਸਵੀਰਾਂ ਦੇ ਨਾਲ ਨਾਲ ਦੇਸ਼ ਭਗਤੀ ਦੀਆਂ ਕਵਿਤਾਵਾਂ ਵੀ ਚਾਰਟ ਉਪਰ ਲਿਖ ਕੇ ਪੇਸ਼ ਕੀਤੀਆਂ।ਵਧੀਆ ਚਾਰਟ ਤਿਆਰ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਇਸ ਮੌਕੇ ਨਵਦੀਪ ਸਿੰਘ, ਤਰਸੇਮ ਸਿੰਘ, ਗੁਰਬਚਨ ਸਿੰਘ , ਬਲਵਿੰਦਰ ਪਾਲ, ਜੈਸਮੀਨ, ਰੁਪਿੰਦਰ ਕੋਰ, ਰਾਜਿੰਦਰ ਕੌਰ,ਅਸਤਿੰਦਰ ਕੋਰ ਆਦਿ ਅਧਿਆਪਕ ਤੇ ਲੈਕਚਰਾਰ ਆਦਿ ਹਾਜਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media