Tuesday, September 29, 2026

ਅੰਤਰਰਾਸ਼ਟਰੀ ਯੁਵਾ ਦਿਵਸ ਸੰਬੰਧੀ ਅੰਤਰ-ਕਾਲਜ ਭਾਸ਼ਣ ਮੁਕਾਬਲੇ ਕਰਵਾਏ

PPN1408201704ਬਠਿੰਡਾ, 14 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਐਨ.ਸੀ.ਸੀ, ਐਨ.ਐਸ.ਐਸ ਅਤੇ ਸੋਸ਼ਲ ਵੈਲਫੇਅਰ ਵਿਭਾਗ ਵੱਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਸੰਬੰਧ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਪਰਵਿੰਦਰ ਸਿੰਘ, ਇੰਚਾਰਜ, ਸਿਟੀ ਟਰੈਫਿਕ ਪੁਲਿਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਰਾਮ ਵਿੱਚ ਦੇਸ਼ ਨਿਰਮਾਣ ਵਿੱਚ ਨੋਜਵਾਨਾਂ ਦੀ ਭੂਮਿਕਾ ਅਤੇ ਮੀਡੀਆ ਦਾ ਯੂਥ ਤੇ ਪ੍ਰਭਾਵ ਵਿਸ਼ੇ ਬਾਰੇ ਅੰਤਰ ਕਾਲਜ ਭਾਸ਼ਣ ਮੁਕਾਬਲੇ ਆਯੋਜਿਤ ਕਰਵਾਏ ਗਏ ਜਿਸ ਵਿੱਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਵਧ ਚੜ ਕੇ ਭਾਗ ਲਿਆ ਅਤੇ ਆਪਣੇ ਆਪਣੇ ਵਿਚਾਰ ਪ੍ਰਗਟ ਕੀਤੇ।ਇਸ ਭਾਸ਼ਣ ਮੁਕਾਬਲੇ ਵਿੱਚ ਮਕੈਨੀਕਲ ਇੰਜਨੀਅਰਿੰਗ ਸੱਤਵਾਂ ਸਮੈਸਟਰ ਦੇ ਵਿਦਿਆਰਥੀ ਅਭਿਲਾਸ਼ ਨੇ ਪਹਿਲਾ ਸਥਾਨ, ਬੀ.ਕਾਮ ਤੀਜਾ ਸਮੈਸਟਰ ਦੇ ਗੁਰਬਖਸ਼ੀਸ ਸਿੰਘ ਨੇ ਦੂਜਾ ਸਥਾਨ ਅਤੇ ਬੀ.ਐਸ.ਸੀ ਤੀਜਾ ਸਮੈਸਟਰ ਦੀ ਰੀਤਿਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਪਰਵਿੰਦਰ ਸਿੰਘ, ਇੰਚਾਰਜ ਸਿਟੀ ਟਰੈਫਿਕ ਪੁਲਿਸ ਨੇ ਅੰਤਰਰਾਸ਼ਟਰੀ ਯੁਵਾ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਨੋਜਵਾਨ ਪੀੜੀ ਦੇ ਫਰਜ਼ਾਂ ਅਤੇ ਜਿੰਮੇਵਾਰੀਆਂ ਬਾਰੇ ਨੋਜਵਾਨ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਉਨਾਂ ਨੇ ਵਿਦਿਆਰਥੀਆਂ ਨੂੰ ਨਸ਼ੇ ਨਾ ਕਰਨ ਅਤੇ ਕਾਨੂੰਨ ਦੀ ਉਲੰਘਨਾ ਨਾ ਕਰਨ ਦੀ ਤਾਕੀਦ ਕੀਤੀ।ਉਹਨਾਂ ਨੇ ਆਪਣੇ ਬਹੁਮੁੱਲੇ ਵਿਚਾਰਾਂ ਨਾਲ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਨਣ ਲਈ ਪੇ੍ਰਰਿਤ ਕੀਤਾ।ਉਨਾਂ ਨੇ ਭਾਸ਼ਣ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ।ਭਿ੍ਰਸ਼ਟਾਚਾਰ, ਗਰੀਬੀ, ਬੇਰੁਜ਼ਗਾਰੀ ਅਤੇ ਅੱਤਵਾਦ ਤੋਂ ਮੁਕਤ ਨਵੇਂ ਅਤੇ ਸਵੱਛ ਭਾਰਤ ਦੇਸ਼ ਦੇ ਨਿਰਮਾਣ ਲਈ ਸਾਰਿਆਂ ਨੇ ਮਿਲ ਕੇ ਸਹੁੰ ਵੀ ਚੁੱਕੀ।ਇਸ ਤੋਂ ਪਹਿਲਾਂ ਹਾਕਮ ਸਿੰਘ, ਸਿਟੀ ਟਰੈਫਿਕ ਐਜ਼ੂਕਸ਼ਨ ਸੈੱਲ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਵਿਦਿਆਰਥੀਆਂ ਨੂੰ ਨੈਤਿਕਤਾ ਦਾ ਪਾਠ ਪੜਾਇਆ ਅਤੇ ਦੱਸਿਆ ਕਿ ਸੜਕੀ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨੀ ਅਤੇ ਸੜਕੀ ਆਵਾਜਾਈ ਦੇ ਚਿੰਨਾਂ ਅਨੁਸਾਰ ਸੜਕਾਂ ਤੇ ਚੱਲਣਾ ਚਾਹੀਦਾ ਹੈ।ਉਨਾਂ ਨੇ ਬੰਦ ਫਾਟਕਾਂ, ਮਾਨਵ ਰਹਿਤ ਫਾਟਕਾਂ ਤੋਂ ਇਲਾਵਾ ਚੇਤਾਵਨੀ ਵਾਲੇ, ਮਨਾਹੀ ਵਾਲੇ ਅਤੇ ਸੂਚਨਾ ਦੇਣ ਵਾਲੇ ਚਿੰਨਾਂ ਦੀ ਪਹਿਚਾਣ ਬਾਰੇ ਵੱਡਮੁੱਲੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ।ਮੈਨੇਜਮੈਂਟ ਵਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਨੋਜਵਾਨਾਂ ਦਾ ਫਰਜ਼ ਹੈ ਕਿ ਉਹ ਆਪਣੇ ਪਰਿਵਾਰ, ਸਮਾਜ ਅਤੇ ਦੇਸ਼ ਦੀ ਤਰੱਕੀ, ਭਾਈਚਾਰੇ ਅਤੇ ਸਾਂਤੀ ਲਈ ਆਪਣਾ ਪੂਰਨ ਯੋਗਦਾਨ ਦੇਣ।ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply