Wednesday, June 24, 2026

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੈਰਾ ਲੀਗਲ ਵੰਲਟੀਅਰਜ਼ ਨਾਲ ਮੀਟਿੰਗ

PPN1408201709ਬਠਿੰਡਾ, 14 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਏ.ਡੀ.ਆਰ ਸੈਂਟਰ ਜ਼ਿਲਾ ਕਚਹਿਰੀ ਵਿਖੇ ਕੰਮ ਕਰ ਰਹੇ ਪੈਰਾ ਲੀਗਲ ਵੰਲਟੀਅਰਜ਼ ਨਾਲ ਮੀਟਿੰਗ ਕੀਤੀ ਗਈ।ਉਨਾਂ ਨੂੰ ਨਾਲਸਾ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਪੀ.ਐਲ.ਵੀ ਵਲੋਂ ਜੋ ਆਪਣੀਆਂ ਸਮੱਸਿਆਵਾਂ ਦੱਸੀਆਂ ਗਈਆਂ, ਉਨਾਂ ਦਾ ਮੌਕੇ `ਤੇ ਨਿਪਟਾਰਾ ਕੀਤਾ।ਸੀ.ਜੀ.ਐਮ/ਸਕੱਤਰ ਨੇ ਮੌਕੇ ਤੇ ਹਾਜ਼ਰ ਪੀ.ਐਲ.ਵੀ ਨੂੰ ਵਾਤਾਵਰਣ ਬਚਾਉਣ ਲਈ ਜਾਗਰੂਕ ਕੀਤਾ ਕਿ ਆਪਣੀ ਧਰਤੀ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਤਾਂ ਜੋ ਧਰਤੀ ਨੂੰ ਦੂਸ਼ਿਤ ਹੋਣ, ਹੜ, ਸੋਕਾ ਅਤੇ ਹੋਰ ਮੁਸੀਬਤਾਂ ਤੋ ਬਚਾਇਆ ਜਾਵੇ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply