Friday, October 2, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰੋਫੈਸਰ ਡਾ. ਅੰਮਿ੍ਰਤਪਾਲ ਕੌਰ ਸਨਮਾਨਿਤ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਇਬ੍ਰੇਰੀ ਅਤੇ ਇੰਨਫਰਮੇਸ਼ਨ ਸਾਇੰਸ ਵਿਭਾਗ ਦੀ PPN1608201701ਪ੍ਰੋਫੈਸਰ ਡਾ. ਅੰਮਿ੍ਰਤਪਾਲ ਕੌਰ ਨੂੰ ਵਿਦਿਆ ਦੇ ਖੇਤਰ ਵਿਚ ਵਧੀਆ ਤੇ ਸ਼ਲਾਘਾਯੋਗ ਕੰਮ ਦੇ ਲਈ ਅੱਜ ਆਜ਼ਾਦੀ ਦਿਹਾੜੇ ਦੇ ਮੌਕੇ ਗੁਰੂ ਨਾਨਕ ਸਟੇਡੀਅਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਿੰਚਾਈ ਅਤੇ ਊਰਜਾ ਮੰਤਰੀ ਰਾਣਾ ਗੁਰਜੀਤ ਸਿੰਘ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਪੁਲਿਸ ਕਮਿਸ਼ਨਰ ਐਸ. ਸ਼੍ਰੀਵਾਸਤਵ ਨੇ ਜ਼ਿਲਾ ਪੱਧਰੀ ਐਵਾਰਡ ਨਾਲ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ।ਜਿਕਰਯੋਗ ਹੈ ਕਿ ਡਾ. ਅੰਮਿ੍ਰਤਪਾਲ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ 1979 ਨੂੰ ਨੌਕਰੀ ਸ਼ੁਰੂ ਕੀਤੀ ਸੀ ਅਤੇ ਉਨਾਂ ਨੇ 3 ਐਮ.ਏ ਇੰਗਲਿਸ਼, ਲਾਇਬ੍ਰੇਰੀ ਸਾਇੰਸ ਅਤੇ ਫਿਲਾਸਫੀ ਵਿਚ ਗੋਲਡ ਮੈਡਲ ਪ੍ਰਾਪਤ ਕੀਤੇ ਹਨ।ਇਸ ਤੋਂ ਇਲਾਵਾ ਡਾ. ਅੰਮਿ੍ਰਤਪਾਲ ਕੌਰ ਨੂੰ ਰਾਸ਼ਟਰੀ ਪੱਧਰ ਤੇ ‘ਸ਼੍ਰੀਮਤੀ ਰਤਨਾ ਲਕਸ਼ਮਣ ਰਾਓ ਬੈਸਟ ਵੁਮੈਨ ਟੀਚਰ ਐਵਾਰਡ’, ‘ਵਿਜੇ ਸ਼੍ਰੀ ਐਵਾਰਡ’ ਅਤੇ ‘ਵਰਸਿਸ ਐਵਾਰਡ ਫਾਰ ਬੈਸਟ ਪੇਪਰ’ ਆਦਿ ਐਵਾਰਡਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply