Friday, October 2, 2026

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਰਹੀਆਂ ਅੱਵਲ

ਅੰਮਿ੍ਰਤਸਰ, 15 ਅਗਸਤ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੇ ਬੀ.ਬੀ.ਏ ਸਮੈਸਟਰ ਛੇਵਾਂ ਦੀਆਂ PPN1608201703ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2017 ‘ਚ ਆਯੋਜਿਤ ਪ੍ਰੀਖਿਆਵਾਂ ਵਿਚੋਂ ਉੱਚ ਸਥਾਨ ਹਾਸਿਲ ਕਰਦਿਆਂ ਸਮੈਸਟਰ ਛੇਵਾਂ ਦੀ ਸ਼ਿਵਾਨੀ ਨੇ ਪ੍ਰਥਮ ਸਥਾਨ, ਸ਼੍ਰਿਸ਼ਟੀ ਨੇ ਦੂਜਾ ਸਥਾਨ ਅਤੇ ਈਸ਼ਾ ਨੇ ਪੰਜਵਾਂ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਅਵੱਲ ਆਈਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਅਜਿਹੇ ਨਤੀਜੇ ਲਿਆਉਣ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਮੈਰਿਟ ਸਥਾਨ ਤੇ ਪਹੁੰਚਾਉਣ ਵਾਲੇ ਅਧਿਆਪਕਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply