ਗਿੱਧਾ, ਲੋਕ ਗੀਤ, ਲੋਕ ਵਾਰਾਂ, ਭੰਡ ਅਤੇ ਭੰਗੜਾ ਨੇ ਸਰੋਤੇ ਕੀਲੇ
ਅੰਮਿ੍ਤਸਰ, 15 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) -ਭਾਰਤ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰਾਲੇ ਵੱਲੋਂ ਜਿਲਾ ਪ੍ਰਸਾਸ਼ਨ ਅੰਮਿ੍ਤਸਰ
ਅਤੇ ਨਗਰ ਨਿਗਮ ਅੰਮਿ੍ਤਸਰ ਦੇ ਸਹਿਯੋਗ ਨਾਲ ਵਿਰਾਸਤੀ ਸ਼ਹਿਰ ਅੰਮਿ੍ਰਤਸਰ ਦੀ ਵਿਰਾਸਤ ਅਤੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਹਿਰਦੇ ਸਕੀਮ ਅਧੀਨ ‘ਆਰਟ ਕੈਂਪ ਇੰਡੀਆ ਐਟ 70’ ਦੇ ਬੈਨਰ ਹੇਠ ਅਰਬਨ ਹਾਟ ਵਿਖੇ ਵਿਲੱਖਣ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਕਲਾਵਾਂ ਦੇ ਮੁਕਾਬਲੇ ਅਤੇ ਸਭਿਆਚਾਰ ਪ੍ਰੋਗਰਾਮ ਦੇ ਨਾਲ ਨਾਲ ਸਾਹਿਤ, ਰੰਗਭੂਮੀ ਅਤੇ ਵਿਰਾਸਤ ਨਾਲ ਸਬੰਧਤ ਉੱਘੀਆਂ ਸਖ਼ਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਵਿਰਾਸਤੀ ਸ਼ਹਿਰ ਦੀ ਕਲਾ, ਸਭਿਆਚਾਰ, ਇਤਹਾਸ ਅਤੇ ਵਿਰਸੇ ਦੀ ਪੇਸ਼ਕਾਰੀ ਨੂੰ ਦਰਸਾਉਂਦੇ ਰੰਗੋਲੀ, ਪੇਟਿੰਗ, ਕੋਲਾਜ ਮੇਕਿੰਗ, ਸਲੋਗਨ ਰਾਈਟਿੰਗ ਆਦਿ ਦੇ ਮੁਕਾਬਲੇ ਚਾਰ ਉਮਰ ਵਰਗਾਂ ਵਿਚ ਕਰਵਾਏ ਗਏ। ਜਿਨਾਂ ਵਿੱਚ 1000 ਦੇ ਕਰੀਬ ਪ੍ਰਤੀਯੋਗੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।ਇਨਾਂ ਕਿਰਤਾਂ ਦਾ ਇਨਾਮ ਕੱਢਣ ਲਈ ਜੱਜਾਂ ਦੇ ਵਿਸੇਸ਼ ਪੈਨਲ ਬਣਾਏ ਗਏ ਅਤੇ ਛੇਤੀ ਹੀ ਇਹ ਨਤੀਜਾ ਐਲਾਨਿਆ ਜਾਵੇਗਾ। ਇਸ ਉਪਰੰਤ ਸ਼ਾਮ ਨੂੰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਖ਼ਾਲਸਾ ਕਾਲਜ, ਬੀ.ਬੀ. ਕੇ. ਡੀ. ਏ.ਵੀ. ਕਾਲਜ, ਸਪਰਿੰਗ ਡੇਲ ਸਕੂਲ, ਮਲੀਨਿਅਮ ਸਕੂਲ ਦੇ ਬੱਚਿਆਂ ਨੇ ਗਿੱਧਾ, ਗਤਕਾ, ਭੰਗੜਾ, ਲੋਕ ਗੀਤ, ਲੋਕ ਵਾਰਾਂ, ਫੋਕ ਆਰਕੈਸਟਰਾ ਦੀ ਪੇਸ਼ਕਾਰੀ ਕੀਤੀ।
ਇਸ ਮੌਕੇ ਜਿਲਾ ਪ੍ਰਸਾਸ਼ਨ ਵਲੋਂ ਪੰਜਾਬੀ ਗਾਇਕੀ ਦੀ ਖੇਤਰ ਵਿੱਚ ਪਾਏ ਯੋਗਦਾਨ ਲਈ ਗਾਇਕਾ ਗੁਰਮੀਤ ਬਾਵਾ, ਸੂਫ਼ੀ ਗਾਇਕੀ ਕੇ ਖੇਤਰ ਲਈ ਪਦਮ ਸ੍ਰੀ ਪੂਰਨ ਚੰਦ ਵਡਾਲੀ ਤੇ ਯਾਕੂਬ ਖਾਨ, ਸਾਹਿਤ ਦੇ ਖੇਤਰ ਲਈ ਗੁਰਭਜਨ ਗਿੱਲ, ਉਮਾ ਪ੍ਰੀਤ ਲੜੀ, ਹਿਰਦੈਪਾਲ ਸਿੰਘ ਪ੍ਰੀਤ ਲੜੀ, ਰੰਗ ਕਰਮੀ ਦੇ ਤੌਰ ਤੇ ਕੇਵਲ ਧਾਲੀਵਾਲ ਤੇ ਮਨਦੀਪ ਘਈ, ਸੁਰਿੰਦਰ ਫਰਿਸ਼ਤਾ ਉਰਫ਼ ਘੁੱਲੇ ਸ਼ਾਹ, ਰਾਹੁਲ ਤੇ ਰਾਜਨ, ਗਾਇਕੀ ਦੇ ਖੇਤਰ ਵਿੱਚੋਂ ਹਰਿੰਦਰ ਸੋਹਲ ਤੇ ਖਿਆਤੀ ਮਹਿਰਾ, ਡਾ: ਬਲਵਿੰਦਰ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਹਿਰਦੈ ਪ੍ਰਾਜੈਕਟ ਲਈ ਸੇਵਾਵਾਂ ਦੇਣ ਵਾਲੇ ਗੁਰਪ੍ਰੀਤ ਕੌਰ ਦਾ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਡਾ: ਰਾਜਕੁਮਾਰ, ਵਿਧਾਇਕ ਸੁਨੀਲ ਦੱਤੀ, ਵਿਧਾਇਕ ਤਰਸੇਮ ਸਿੰਘ ਡੀ.ਸੀ, ਵਿਧਾਇਕ ਸੰਤੋਖ ਸਿੰਘ ਭਲਾਈਪੁਰਾ, ਸ਼ਿਵ ਦਿਲਾਰ ਸਿੰਘ ਢਿੱਲੋਂ ਡਾਇਰੈਕਟਰ ਸਭਿਆਚਾਰਕ ਮਾਮਲੇ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਐਸ. ਸ੍ਰੀਵਾਸਤਵ, ਨਗਰ ਨਿਗਮ ਦੇ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਜੁਆਇੰਟ ਕਮਿਸ਼ਨਰ ਸੌਰਵ ਅਰੋੜਾ, ਐਸ.ਡੀ.ਐਮ ਰਾਜੇਸ਼ ਸ਼ਰਮਾ ਤੇ ਨਿਤੀਸ਼ ਸਿੰਗਲਾ, ਸਹਾਇਕ ਕਮਿਸ਼ਨਰ ਮੈਡਮ ਅਲਕਾ ਕਾਲੀਆ, ਜੀ.ਏ ਵਿਕਾਸ ਹੀਰਾ, ਕਾਰਜਕਾਰੀ ਮੈਜਿਸਟਰੇਟ ਰਵਿੰਦਰ ਸਿੰਘ ਅਰੋੜਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media