ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ
ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਗਿਆਨੀ ਮੱਲ ਸਿੰਘ ਸਿੱਖ ਕੌਮ ਦੀ ਵਿਦਵਾਨ ਸ਼ਖਸੀਅਤ ਸਨ ਅਤੇ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਪ੍ਰੋ: ਬਡੂੰਗਰ ਨੇ ਕਿਹਾ ਕਿ ਗਿਆਨੀ ਮੱਲ ਸਿੰਘ ਨੇ 1979 ਵਿਚ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਗ੍ਰੰਥੀ ਵਜੋਂ ਸੇਵਾਵਾਂ ਸ਼ੁਰੂ ਕੀਤੀਆਂ ਅਤੇ ਗੁਰੂ ਦੀ ਭੈਅ ਭਾਵਨੀ ਵਿਚ ਸੇਵਾ ਕਰਦਿਆਂ ਆਪਣੀ ਗੁਰਮਤਿ ਯੋਗਤਾ ਤੇ ਬੁੱਧੀਮਤਾ ਸਦਕਾ ਤਖਤ ਸਾਹਿਬ ਦੇ ਜਥੇਦਾਰ ਦੀ ਸੇਵਾ ਪ੍ਰਾਪਤ ਕੀਤੀ।ਉਹ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਹੈਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਰਹੇ। ਪ੍ਰੋ: ਬਡੂੰਗਰ ਨੇ ਕਿਹਾ ਕਿ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ ਨਾਲ ਕੌਮ ਇੱਕ ਵਿਦਵਾਨ ਜਥੇਦਾਰ ਤੋਂ ਵਾਂਝੀ ਹੋ ਗਈ ਹੈ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media