Thursday, October 1, 2026

ਦਮਦਮੀ ਟਕਸਾਲ ਵਲੋਂ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ ’ਤੇ ਅਫ਼ਸੋਸ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਤਖ਼ਤ ਸ੍ਰੀ ਕੇਸਗੜ ਸਾਹਿਬ ਸ੍ਰੀ ਅਨੰਦਪੁਰ PPN1708201710ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰਾ ਸੋਕ ਜਤਾਇਆ ਹੈ।ਉਹਨਾਂ ਕਿਹਾ ਕਿ ਸਿੰਘ ਸਾਹਿਬ ਸਿੱਖ ਕੌਮ ਦੀ ਇੱਕ ਵਿਦਵਾਨ ਸ਼ਖਸੀਅਤ ਸਨ, ਜਿਨਾਂ ਦਮਦਮੀ ਟਕਸਾਲ ਤੋਂ ਗੁਰਮਤਿ ਦੀ ਸਿੱਖਿਆ ਲਈ ਅਤੇ ਟਕਸਾਲ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਨਾਲ ਜਥੇ ਵਿੱਚ ਰਹਿ ਕੇ ਵਡਮੁੱਲੀਆਂ ਸੇਵਾਵਾਂ ਨਿਭਾਉਣ ਦੇ ਨਾਲ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲੜੀਵਾਰ ਕਥਾ ਅਤੇ ਗੁਰ ਇਤਿਹਾਸ ਦੀ ਕਥਾ ਰਾਹੀਂ ਗੁਰਮਤਿ ਦਾ ਪ੍ਰਚਾਰ ਕੀਤਾ। ਕਾਬਲੀਅਤ, ਸੂਝਬੂਝ ਅਤੇ ਪੰਥਕ ਸੇਵਾਵਾਂ ਸਦਕਾ ਹੀ ਉਹ ਸਚਖੰਡ ਦੇ ਹੈਡ ਗ੍ਰੰਥੀ ਅਤੇ ਉਪਰੰਤ ਤਖ਼ਤ ਕੇਸਗੜ ਸਾਹਿਬ ਦੇ ਜਥੇਦਾਰ ਥਾਪੇ ਗਏ।ਉਹਨਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦੇ ਸਦੀਵੀ ਵਿਛੋੜੇ ਨਾਲ ਕੌਮ ਇੱਕ ਸੂਝਵਾਨ ਜਥੇਦਾਰ ਦੀ ਅਗਵਾਈ ਤੋਂ ਵਾਂਝੀ ਹੋ ਗਈ ਹੈ।ਉਹਨਾਂ ਦਮਦਮੀ ਟਕਸਾਲ ਅਤੇ ਸੰਤ ਸਮਾਜ ਵਲੋਂ ਗਿਆਨੀ ਮਲ ਸਿੰਘ ਦੇ ਸਮੁੱਚੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਿੰਘ ਸਾਹਿਬ ਦੀਆਂ ਪੰਥਕ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply