Wednesday, December 25, 2024

ਅਜਾਦੀ ਦਿਵਸ ਸਮਾਰੋਹ ਦੌਰਾਨ ਸਾਇਸ਼ਾ ਨੂੰ ਮਿਲਿਆ ਵਿਸ਼ੇਸ ਸਨਮਾਨ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅਨੇਕਾਂ ਹੀ ਮਾਣ-ਸਨਮਾਨ ਹਾਸਲ ਕਰ ਚੁੱਕੀ ਡੀ.ਏ.ਵੀ ਪਬਲਿਕ ਸਕੂਲ ਕੈਂਟ ਰੋਡ ਦੀ ਵਿਦਿਆਰਥਣ PPN1708201711ਸਾਇਸ਼ਾ ਨੂੰ 15 ਅਗਸਤ ਦਿਵਸ ਮੌਕੇ ਵਿਖੇ ਹੋਏ 71ਵੇਂ ਅਜਾਦੀ ਦਿਵਸ ਸਮਾਰੋਹ ਦੌਰਾਨ ਮੁੱਖ ਮਹਿਮਾਨ ਸਿੰਚਾਈ ਤੇ ਊਰਜਾ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ, ਪੁਲਿਸ ਕਮਿਸ਼ਨਰ ਐਸ.ਐਸ ਸ਼੍ਰੀਵਾਸਤਵਾਂ, ਏ.ਡੀ.ਸੀ.ਪੀ ਅਮਰੀਕ ਸਿੰਘ ਪਵਾਰ, ਏ.ਡੀ.ਸੀ ਰਵਿੰਦਰ ਸਿੰਘ, ਏ.ਡੀ.ਸੀ ਵਿਕਾਸ ਹੀਰਾ ਆਦਿ ਉਚ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸਨਮਾਨਿਤ ਕੀਤਾ ਗਿਆ।ਸਾਇਸ਼ਾ ਨੂੰ ਇਹ ਸਨਮਾਨ ਡਾਂਸ, ਐਕਟਿੰਗ ਅਤੇ ਮਾਡਲਿੰਗ ਜਰੀਏ ਛੋਟੀ ਉਮਰੇ ਹੀ ਵੱਡੀਆਂ ਪੁਲਾਂਘਾ ਪੁੱਟਣ ਸਦਕਾ ਮਿਲਿਆ ਹੈ।
ਜਿਕਰਯੋਗ ਹੈ ਕਿ ਸਨਮਾਨਿਤ ਹੋਣ ਵਾਲੀਆਂ ਸ਼ਹਿਰ ਦੀਆਂ ਵੱਖ-ਵੱਖ ਸ਼ਖਸੀਅਤਾਂ ਵਿਚ ਸ਼ਾਇਸ਼ਾ ਸਭ ਤੋਂ ਛੋਟੀ ਉਮਰ ਦੀ ਸੀ।ਛੇਹਰਟਾ ਵਾਸੀ ਸਾਇਸ਼ਾ ਦੇ ਪਿਤਾ ਦਿਨੇਸ਼ ਅਤੇ ਮਾਂ ਰੇਖਾ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਤਿੰਨ ਸਾਲ ਦੀ ਉਮਰ ਤੋਂ ਹੀ ਡਾਂਸ ਕਰ ਰਹੀ ਹੈ। ਡਾਂਸ ਦੇ ਨਾਲ-ਨਾਲ ਉਸ ਨੂੰ ਐਕਟਿੰਗ ਅਤੇ ਮਾਡਲਿੰਗ ਦਾ ਸ਼ੌਂਕ ਵੀ ਹੈ। ਪ੍ਰਸਿੱਧ ਗਾਇਕ ਸਤਿੰਦਰ ਸਰਤਾਜ ਦੇ ਇਕ ਪੰਜਾਬੀ ਗੀਤ ਵਿਚ ਵੀ ਕੰਮ ਕਰ ਚੁੱਕੀ ਹੈ। ਇਸ ਤੋਂ ਇਲਾਵਾ ਜਲੰਧਰ ਦੂਰਦਰਸ਼ਨ ਤੇ ਪ੍ਰੋਗਰਾਮ ‘ਤਾਰੇ ਜਮੀਨ ਪੇ’ ਵਿਚ ਦਰਸ਼ਕਾਂ ਦੇ ਰੂਬਰੂ ਹੋ ਚੁੱਕੀ ਹੈ। ਸਾਇਸ਼ਾ ਨੂੰ ਮਾਣ ਧੀਆਂ `ਤੇ ਸਮਾਜ ਭਲਾਈ ਸੁਸਾਇਟੀ ਵਲੋਂ ਵੀ ‘ਮਾਣ ਧੀਆਂ ਤੇ’ ਐਵਾਰਡ ਨਾਲ ਨਿਵਾਜਿਆ ਜਾ ਚੁੱਕਾ ਹੈ ਤੇ ਸਟਾਰ ਆਫ ਅੰਮ੍ਰਿਤਸਰ ਐਵਾਰਡ ਵੀ ਹਾਸਲ ਕਰ ਚੁੱਕੀ ਹੈ।ਉਨਾਂ ਆਪਣੀ ਇਕਲੋਤੀ ਬੇਟੀ ਦੀ ਇਸ ਸਫਲਤਾ ਦੇ ਬੇਹੱਦ ਖੁਸ਼ੀ ਦਾ ਇਜਹਾਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਬੇਟੀ ਤੇ ਬੇਹੱਦ ਮਾਣ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply