Wednesday, June 17, 2026

ਐਨ.ਸੀ.ਸੀ ਕੈਡਿਟਾਂ ਨੇ ਲਿਵ ਗਰੀਨ ਮੁਹਿੰਮ ਤਹਿਤ ਪੌਦੇ ਲਗਾਏ

PPN1708201714ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਲਿਵ ਗਰੀਨ’ ਮੁਹਿੰਮ ਤਹਿਤ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਬਠਿੰਡਾ ਦੇ ਐਨ.ਸੀ.ਸੀ ਵਿਭਾਗ ਵਲੋ ਸੰਸਥਾ ਵਿਖੇ ਪੌਦੇ ਲਗਾਏ ਗਏ। ਐਨ.ਸੀ.ਸੀ ਦੇ ਸਾਰੇ ਕੈਡਿਟਾਂ ਨੇ ਇਸ ਕਾਰਜ ਵਿੱਚ ਵਧ ਚੜ ਕੇ ਭਾਗ ਲਿਆ ਅਤੇ ਲਗਾਏ ਗਏ ਪੌਦਿਆਂ ਦੀ ਦੇਖ ਭਾਲ ਕਰਨ ਦੀ ਸਹੁੰ ਵੀ ਚੁੱਕੀ।ਇਸ ਮੌਕੇ ਸੰਸਥਾ ਦੇ ਡਿਪਟੀ ਡਾਇਰੈਕਟਰ (ਸਹੂਲਤਾਂ) ਹਰਪਾਲ ਸਿੰਘ ਅਤੇ ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਐਨ.ਸੀ.ਸੀ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply