Thursday, June 18, 2026

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਕੈਂਪ ਲੱਗਾ

PPN1708201721ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸਥਾਨਕ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ. ਯੂਨਿਟ ਦੇ ਵਲੰਟੀਅਰਾਂ ਵੱਲੋਂ ਇਕ ਦਿਵਸ ਦਾ ਕੈਂਪ ਆਯੋਜਿਤ ਕੀਤਾ ਗਿਆ। ਸਵਤੰਤਰਤਾ ਦਿਵਸ ਨੂੰ ਸਮਰਪਿਤ ਕੈਂਪ ’ਚ 100 ਤੋਂ ਵਧੇਰੇ ਵਲੰਟੀਅਰਾਂ ਨੇ ਸ਼ਿਰਕਤ ਕੀਤੀ।ਕੈਂਪ ਦੀ ਆਰੰਭਤਾ ਮੌਕੇ ਕਾਲਜ ਐਨ. ਐਸ. ਐਸ. ਵਿਭਾਗ ਦੇ ਇੰਚਾਰਜ ਪ੍ਰੋ. ਰਣਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਦੇਸ਼ ’ਚੋਂ ਗਰੀਬੀ, ਭ੍ਰਿਸ਼ਟਾਚਾਰ, ਅੱਤਵਾਦ ਅਤੇ ਨਸ਼ੇ ਵਰਗੀਆਂ ਕੁਰੀਤੀਆਂ ਨੂੰ ਦੂਰ ਕਰਕੇ ਭਾਰਤ ਨੂੰ ‘ਸਵੱਛ ਭਾਰਤ’ ਦੇ ਰੂਪ ’ਚ ਉਸਾਰਣ ’ਚ ਵਲੰਟੀਅਰਾਂ ਨੂੰ ਸਹੁੰ ਚੁਕਾਈ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਐਚ. ਬੀ. ਸਿੰਘ ਨੇ ਐਨ. ਐਸ. ਐਸ. ਵਲੰਟੀਅਰਾਂ ਨੂੰ ਐਨ. ਐਸ. ਐਸ. ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਵਿਦਿਆਰਥੀਆਂ ਨੂੰ ਸੁਚੇਤ ਕੀਤਾ ਅਤੇ ਨਾਲ ਹੀ ਚੰਗੇ ਨਾਗਰਿਕ ਬਣਕੇ ਗਰੀਬੀ, ਰਿਸ਼ਵਤਖੋਰੀ, ਮਨੁੱਖੀ ਸ਼ੋਸ਼ਣ ਦੇ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਅਨੁਸ਼ਾਸ਼ਨ, ਸਹਿਯੋਗ ਅਤੇ ਸਮਾਜ ਸੇਵਾ ਵਰਗੀਆਂ ਨੈਤਿਕ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਇਆ।
ਇਸ ਮੌਕੇ ਵਿਦਿਆਰਥੀਆਂ ਨੇ ਕਾਲਜ ਕੈਂਪਸ, ਸਟੇਜ, ਗਰਾਊਂਡ, ਲਾਇਬ੍ਰੇਰੀ ਅਤੇ ਚਵਿੰਡਾ ਦੇਵੀ ਤੋਂ ਅਬਦਾਲ ਮਾਰਗ ’ਤੇ ਟੋਇਆਂ ’ਚ ਮਿੱਟੀ ਪਾ ਕੇ ਸਮਾਜ ਸੇਵਾ ’ਚ ਯੋਗਦਾਨ ਪਾਇਆ। ਇਸ ਮੌਕੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹਪੂਰਨ ਵੱਖ-ਵੱਖ ਗਤੀਵਿਧਿਆਂ ’ਚ ਭਾਗ ਲਿਆ ਅਤੇ ਇਸ ਤਰ੍ਹਾਂ ਬੜੇ ਹੀ ਸੁਚੱਜੇ ਢੰਗ ਨਾਲ ਇਹ ਕੈਂਪ ਸੰਪੰਨ ਹੋਇਆ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply