ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸ਼ੋਸ਼ਲ ਮੀਡੀਆ `ਤੇ ਵੀਡੀਓ ਵਾਇਰਲ ਹੋਈ ਵੀਡੀਓ ਨੂੰ ਗੁਰਬਾਣੀ ਦਾ ਘੋਰ
ਨਿਰਾਦਰ ਦੱਸਿਆ ਹੈ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਉਨਾਂ ਆਖਿਆ ਹੈ ਕਿ ਅੱਜ ਇੱਕ ਜਿਸ ਵਿਚ ਠਾਕਰ ਦਲੀਪ ਸਿੰਘ ਨਾਮਧਾਰੀ ਬੈਠੇ ਹੋਏ ਹਨ ਅਤੇ ਕੁੱਝ ਔਰਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸ਼ੁਸ਼ੋਭਿਤ ਆਰਤੀ ਦਾ ਕੀਰਤਨ ਕਰਦਿਆਂ ਠਾਕੁਰ ਦਲੀਪ ਸਿੰਘ ਦੀ ਆਰਤੀ ਉਤਾਰ ਰਹੀਆਂ ਹਨ, ਉਹ ਘੋਰ-ਮਨਮੱਤ ਹੈ ਅਤੇ ਇਸ ਨੂੰ ਵੇਖ ਕੇ ਸ੍ਰੀ ਗੁਰੂ ਗ੍ਰੰੰਥ ਸਾਹਿਬ ਜੀ ਨੂੰ ਮੰਨਣ ਵਾਲੇ ਹਰ ਸਿੱਖ ਦਾ ਹਿਰਦਾ ਵਲੂੰਧਰਿਆ ਗਿਆ ਹੈ।
ਜਥੇਦਾਰ ਗਿ. ਗੁਰਬਚਨ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਅਜਿਹੀਆਂ ਮਨਮੱਤੀ ਕਾਰਵਾਈਆਂ ਦੀ ਗੁਰਬਾਣੀ ਵਿਚ ਨਿਖੇਧੀ ਕੀਤੀ ਗਈ ਹੈ।ਇਸ ਤਰ੍ਹਾਂ ਦੀਆਂ ਹਰਕਤਾਂ ਕਰਨਾਂ ਗੁਰਬਾਣੀ ਦਾ ਘੋਰ ਨਿਰਾਦਰ ਹੈ।ਸਿੱਖ ਕੌਮ ਤਾਂ ਪਹਿਲਾਂ ਹੀ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਦੀ ਆ ਰਹੀ ਹੈ, ਪ੍ਰੰਤੂ ਕਿਸੇ ਸਿੱਖ ਵੱਲੋਂ ਹੀ ਇਸ ਤਰ੍ਹਾਂ ਦੀ ਘਿਨੌਣੀ ਕਾਰਵਾਈ ਕਰਨੀ, ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ।ਇਸ ਤਰ੍ਹਾਂ ਦੀਆਂ ਵੀਡੀਓ ਵਾਇਰਲ ਕਰਨੀਆਂ ਕਿਸੇ ਗਿਣੀ-ਮਿਥੀ ਸਾਜਿਸ਼ ਦਾ ਨਤੀਜਾ ਹੀ ਹੋ ਸਕਦਾ ਹੈ।
ਉਨਾਂ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਵੱਲੋਂ ਸਮੇ-ਸਮੇਂ ਸਿੱਖ ਧਰਮ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਗਈਆਂ ਸਨ, ਪ੍ਰੰਤੂ ਅੱਜ ਇਸ ਤਰ੍ਹਾਂ ਦੀਆਂ ਹਰਕਤਾਂ ਕਰਨੀਆਂ ਨਾਮਧਾਰੀ ਸੰਪਰਦਾ ਨੂੰ ਸ਼ੋਭਾ ਨਹੀਂ ਦਿੰਦੀਆਂ।ਇਸ ਲਈ ਸਿੰਘ ਸਾਹਿਬ ਜੀ ਨੇ ਤਾੜਨਾਂ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਹਰਕਤਾਂ ਨਾਲ ਕਿਸੇ ਵੇਲੇ ਵੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਭੜਕ ਸਕਦੀਆਂ ਹਨ।ਜਿਨ੍ਹਾਂ ਨੂੰ ਕਾਬੂ ਕਰਨਾ ਮੁਸ਼ਕਿਲ ਹੋ ਜਾਵੇਗਾ।ਇਸ ਲਈ ਸੰਪਰਦਾਵਾਂ ਕੋਈ ਵੀ ਅਜਿਹਾ ਕਾਰਜ ਨਾ ਕਰਨ ਜਿਸ ਨਾਲ ਕੌਮ ਵਿਚ ਦੁਬਿਧਾ ਪੈਦਾ ਹੋਵੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media