Thursday, April 16, 2026

ਵਿਦਿਆਰਥੀਆਂ ਦੇ ਨਾਮ ਦੀ ਤਬਦੀਲੀ ਜਾਂ ਸੋਧ ਸਬੰਧੀ ਫੈਸਲਾ ਸ਼ਲਾਘਾਯੋਗ- ਤਲਵਾੜ

ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ) – ਪੰਜਾਬ ਸਰਕਾਰ ਨੇ ਸੂਬੇ ਦੇ ਵਿਦਿਆਰਥੀ ਪੱਖੀ ਇਕ ਅਹਿਮ PPN1808201704ਫੈਸਲਾ ਲੈਂਦਿਆਂ ਪਹਿਲੀ ਤੋਂ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਦੇ ਨਾਂ ਵਿਚ ਤਬਦੀਲੀ ਜਾਂ ਸੋਧ ਕਰਨ ਦੀਆਂ ਸ਼ਕਤੀਆਂ ਸਕੂਲ ਮੁਖੀਆਂ ਨੂੰ ਸੌਂਪ ਦਿੱਤੀਆਂ ਹਨ।ਇਸ ਬਾਰੇ ਖੁਸ਼ੀ ਪ੍ਰਗਟ ਕਰਦਿਆਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਦਿਲਬਾਗ ਸਿੰਘ ਤਲਵਾੜ ਨੇ ਕਿਹਾ ਕਿ ਇਸ ਨਾਲ ਬੱਚਿਆਂ ਦੇ ਮਾਪਿਆਂ ਨੂੰ ਬਹੁਤ ਹੀ ਵੱਡੀ ਖੁਸ਼ੀ ਅਤੇ ਰਾਹਤ ਮਿਲੀ ਹੋਈ ਹੈ ਜਿਸ ਨਾਲ ਉਨਾਂ ਨੂੰ ਦਫ਼ਤਰੀ ਚੱਕਰਾਂ ਤੋਂ ਨਿਜ਼ਾਤ ਮਿਲੀ।ਉਨਾਂ ਨੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਦੇ ਐਲਾਨ ਦਾ ਸੁਆਗਤ ਕੀਤਾ ਹੈ।ਜਿਕਰਯੋਗ ਹੈ ਕਿ ਸਿੱਖਿਆ ਮੰਤਰੀ ਨੇ ਜਾਰੀ ਬਿਆਨ ਵਿੱਚ ਕਿਹਾ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵਲੋਂ ਵਿਦਿਆਰਥੀ ਅਤੇ ਅਧਿਆਪਕ ਪੱਖੀ ਫੈਸਲੇ ਲੈਂਦਿਆਂ ਵਧੇਰੇ ਸ਼ਕਤੀਆਂ ਹੇਠਲੇ ਪੱਧਰ ‘ਤੇ ਦਿੱਤੀਆਂ ਜਾ ਰਹੀਆਂ ਹਨ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …

Leave a Reply