Thursday, June 11, 2026

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ‘ਆਟੋਡੈਸਕ ਦੇ ਫ਼ਿਊਜ਼ਨ-360’ ਸਬੰਧੀ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ PPN1808201713ਐਵੀਨਿਊ ਵਿਖੇ ਇਕ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ.ਡੀ.ਪੀ) ਆਯੋਜਿਤ ਕੀਤਾ ਗਿਆ ਹੈ, ਜਿਸ ’ਚ ਸਿਵਲ ਅਤੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਸਮੂਹ ਫੈਕਲਟੀ ਮੈਂਬਰਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।ਐਫ.ਡੀ.ਪੀ ’ਚ ਆਟੋਡੈਕਸ ਦੇ ਨੁਮਾਇੰਦੇ ਮਨਜੀਤ ਸਿੰਘ ਅਤੇ ਰਾਜੇਸ਼ ਯਾਦਵ ਦੁਆਰਾ ਵਿਦਿਆਰਥੀਆਂ ਨੂੰ ਆਟੋਡੈਸਕ ਦੇ ਫਿਊਜ਼ਨ-360 ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ।
ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਅਮਰਪਾਲ ਸਿੰਘ ਨੇ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਮੌਕੇ ਸੱਚਮੁੱਚ ਮਹੱਤਵਪੂਰਨ ਹੁੰਦੇ ਹਨ ਕਿਉਂਕਿ ਇਸ ਨਾਲ ਫ਼ੈਕਲਟੀ ਨੂੰ ਆਧੁਨਿਕ ਉਦਯੋਗਾਂ ਦੇ ਨਵੇਂ ਰੁਝਾਨਾਂ ਨੂੰ ਸਮਝਣ ’ਚ ਮਦਦ ਮਿਲਦੀ ਹੈ ਅਤੇ ਵਿਦਿਆਰਥੀਆਂ ਨੂੰ ਵੀ ਇਸ ਦਾ ਲਾਭ ਪ੍ਰਾਪਤ ਹੋ ਸਕਦਾ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਮੇਂ-ਸਮੇਂ ਸਮੂਹ ਵਿੱਦਿਅਕ ਅਦਾਰਿਆਂ ’ਚ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਕਰਨਾ ਚਾਹੀਦਾ ਹੈ।ਇਸ ਦੌਰਾਨ ਪ੍ਰੋਗਰਾਮ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਵੀ ਪ੍ਰਦਾਨ ਕੀਤੇ ਗਏ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply