ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉੱਘੇ ਸਿੱਖ ਸਾਹਿਤਕਾਰ
ਡਾ. ਸੰਗਤ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘਾ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਡਾ. ਸੰਗਤ ਸਿੰਘ ਬੇਬਾਕ ਸੋਚ ਦੇ ਮਾਲਿਕ ਸਨ, ਜਿਨ੍ਹਾਂ ਨੇ ਆਪਣੀਆਂ ਲਿਖਤਾਂ ਰਾਹੀਂ ਬਿਨਾਂ ਕਿਸੇ ਪ੍ਰਭਾਵ ਤੋਂ ਆਪਣੀ ਵਿਲੱਖਣ ਪਛਾਣ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਰਾਵਲਪਿੰਡੀ ਜ਼ਿਲ੍ਹੇ ਨਾਲ ਪਿਛੋਕੜ ਰੱਖਣ ਵਾਲੇ ਡਾ. ਸੰਗਤ ਸਿੰਘ ਇਤਿਹਾਸ ਦੇ ਵਿਦਿਆਰਥੀ ਹੋਣ ਕਰਕੇ ਆਪਣੀਆਂ ਲਿਖਤਾਂ ਰਾਹੀਂ ਅੰਤ ਤੱਕ ਇਤਿਹਾਸ ਨੂੰ ਰੂਪਮਾਨ ਕਰਦੇ ਰਹੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਡਾ. ਸੰਗਤ ਸਿੰਘ ਬਿਨਾਂ ਸ਼ੱਕ ਭਾਰਤ ਸਰਕਾਰ ਦੇ ਵੱਖ-ਵੱਖ ਵੱਕਾਰੀ ਅਹੁਦਿਆਂ ਤੇ ਰਹੇ ਪਰ ਮੂਲ ਰੂਪ ਵਿਚ ਉਹ ਪੰਥਕ ਵਿਚਾਰਧਾਰਾ ਨਾਲ ਜੁੜੇ ਇੱਕ ਚੰਗੇ ਇਨਸਾਨ ਸਨ। ਪ੍ਰੋ. ਬਡੂੰਗਰ ਨੇ ਜਿਥੇ ਡਾ. ਸੰਗਤ ਸਿੰਘ ਦੇ ਚਲਾਣੇ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਸਾਹਿਤਕ ਜਗਤ ਲਈ ਵੱਡਾ ਘਾਟਾ ਕਰਾਰ ਦਿੱਤਾ।ਉਨ੍ਹਾਂ ਡਾ. ਸੰਗਤ ਸਿੰਘ ਦੀ ਆਤਮਿਕ ਸ਼ਾਂਤੀ ਲਈ ਕਰਤਾ ਪੁਰਖ ਅੱਗੇ ਅਰਦਾਸ ਵੀ ਕੀਤੀ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media