
ਬਠਿੰਡਾ, 21 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 21 ਤੋਂ 31 ਅਗਸਤ ਤੱਕ ਚੱਲਣ ਵਾਲੇ ਪੰਜਾਬ ਸਰਕਾਰ ਦੇ ਸਟੇਟ ਦਰਜੇ ਦੇ ਘਰ-ਘਰ ਨੌਕਰੀ ਮੇਲੇ ਦਾ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਵਿੱਚ ਉਦਘਾਟਨ ਕੀਤਾ ਗਿਆ। ਉਦਘਾਟਨੀ ਸੰਦੇਸ਼ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਮੋਹਨ ਪੌਲ ਸਿੰਘ ਈਸ਼ਰ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੇ ਸ਼ਲਾਘਾ ਕੀਤੀ, ਜਿਸ ਨਾਲ ਪੰਜਾਬ ਸੂਬੇ ਦੇ ਵਿਦਿਆਰਥੀਆਂ ਨੂੰ ਨੌਕਰੀਆਂ ਦਾ ਅਵਸਰ ਪ੍ਰਦਾਨ ਹੋਵੇਗਾ। ਉਹਨਾਂ ਵਿਦਿਆਰਥੀਆਂ ਅਤੇ ਪਹੁੰਚੀਆਂ ਹੋਈਆਂ ਸਾਰੀਆਂ ਕੰਪਨੀਆਂ ਨੂੰ ਇਸ ਨੌਕਰੀ ਮੇਲੇ ਦੌਰਾਨ ਹਰ ਤਰਾਂ ਦਾ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੀਆਂ ਸੁੱਭ ਇਛਾਵਾਂ ਭੇਜੀਆਂ।ਉਨਾਂ ਦੱਸਿਆ ਕਿ 60 ਮੰਨੀਆਂ ਪ੍ਰਮੰਨੀਆਂ ਕੰਪਨੀਆਂ ਇਸ 10 ਦਿਨਾਂ ਨੌਕਰੀ ਮੇਲੇ ਵਿੱਚ ਹਿੱਸਾ ਲੈ ਰਹੀਆਂ ਹਨ ਜਿੰਨਾਂ ਵਿਚੋਂ 7 ਕੰਪਨੀਆਂ ਵਲੋਂ ਅੱਜ ਯੋਗ ਵਿਦਿਆਰਥੀਆਂ ਨਾਲ ਇੰਟਰਵਿਊ ਤੇ ਦੂਸਰੇ ਟੈਸਟ ਆਦਿ ਲਏ ਗਏ। ਪਹਿਲੇ ਦਿਨ 1200 ਤੋਂ ਵੱਧ ਵਿਦਿਆਰਥੀ ਇਸ ਨੌਕਰੀ ਮੇਲੇ ਵਿੱਚ ਸ਼ਾਮਲ ਹੋਏ।ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਹਰ ਕੰਪਨੀ ਲਈ ਇੱਕ ਵੱਖਰੇ ਕਾਂਊਟਰ ਦਾ ਪ੍ਰਬੰਧ ਕੀਤਾ ਗਿਆ।ਵਿਦਿਆਰਥੀਆਂ ਦੀ ਭਰਤੀ ਦੀ ਪ੍ਰਣਾਲੀ ਕਾਫੀ ਲਿਖਤੀ ਟੈਸਟ, ਗਰੁੱਪ ਡਿਸਕਸ਼ਨ, ਸੈਮੀਨਾਰ, ਇੰਟਰਵਿਊ ਆਦਿ ਨਾਲ ਕੀਤੀ ਗਈ।ਨੌਕਰੀ ਲਈ ਚੁਣੇ ਜਾਣ ਵਾਲੇ ਵਿਦਿਆਰਥੀਆਂ ਨੂੰ ਜਲਦ ਹੀ ਸੰਪਰਕ ਕਰਕੇ ਜਾਣਕਾਰੀ ਦੇ ਦਿੱਤੀ ਜਾਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media