
ਫਾਜਿਲਕਾ, 10 ਜੁਲਾਈ (ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਵੱਲੋਂ ਸਿੰਘਪੁਰਾ ਮਾਇਨਰ ਨਾਲ ਲਗਦੇ ਕਿਸਾਨਾਂ ਦੀਆਂ ਨਹਿਰੀ ਪਾਣੀ ਸਬੰਧੀ ਮੁਸ਼ਕਲਾਂ ਸੁਨਣ ਲਈ ਸਿੰਘਪੁਰਾ ਮਾਈਨਰ ਦਾ ਦੌਰਾ ਕੀਤਾ ਗਿਆ । ਇਸ ਮੋਕੇ ਉਨ੍ਹਾਂ ਦੇ ਨਾਲ ਸਿੰਚਾਈ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ । ਕੁਝ ਪਿੰਡਾਂ ਦੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਮਾਈਨਰ ਦੀਆਂ ਟੇਲਾਂ ਤੱਕ ਪਾਣੀ ਪੁੱਜਦਾ ਕਰਨ ਲਈ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਸਿੰਚਾਈ ਸਬੰਧੀ ਦਿੱਕਤ ਪੇਸ਼ ਨਾ ਆਵੇ । ਡਿਪਟੀ ਕਮਿਸ਼ਨਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਬਾਗਬਾਨੀ ਅਤੇ ਫਸਲਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਦੀ ਦਿੱਕਤ ਨਹੀ ਆਉਣੀ ਚਾਹੀਦੀ ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media