ਪਠਾਨਕੋਟ, 21 ਅਗਸਤ (ਪੰਜਾਬ ਪੋਸਟ ਬਿਊਰੋ) – ਰੋਜਗਾਰ ਮੇਲਾ 28 ਅਗਸਤ ਨੂੰ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਰੋਜਗਾਰ ਸੁਰੂ ਕਰਨ ਸਬੰਧੀ ਸਕੀਮਾਂ ਦੀ ਜਾਣਕਾਰੀ, ਬੈਂਕ ਵੱਲੋਂ ਨਿਰਧਾਰਤ ਵਿਆਜ ਦਰ `ਤੇ ਕਰਜੇ ਅਤੇ ਪ੍ਰਾਈਵੇਟ ਫਰਮਾਂ ਵਿੱਚ ਨੋਕਰੀ ਆਦਿ ਯੋਗਤਾ ਦੇ ਅਧਾਰ ਤੇ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਮੀਟਿੰਗ ਨੂੰ ਸੰਬੋਧਨ ਕਰਦਿਆ ਕੀਤਾ।ਮੀਟਿੰਗ ਵਿੱਚ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਨਿਧੀ ਕਲੋਤਰਾ ਐਸ.ਡੀ.ਐਮ ਧਾਰਕਲਾ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਪਠਾਨਕੋਟ, ਕੁਲਦੀਪ ਸਿੰਘ ਜਿਲਾ ਵਿਕਾਸ ਤੇ ਪੰਚਾਇਤ ਅਫਸਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆ ਦੱਸਿਆ ਕਿ ਰੋਜਗਾਰ ਮੇਲੇ ਦੋਰਾਨ ਸਰਕਾਰ ਵੱਲੋਂ ਵੱਖ-ਵੱਖ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਬਾਰੇ ਦੱਸਿਆ ਜਾਵੇਗਾ ਤਾਂ ਜੋ ਬੇਰੋਜਗਾਰ ਨੋਜਵਾਨ ਉਨਾਂ ਸਕੀਮਾਂ ਤੋਂ ਲਾਭ ਪ੍ਰਾਪਤ ਕਰ ਕੇ ਆਪਣਾ ਰੋਜਗਾਰ ਸਥਾਪਤ ਕਰ ਸਕਣ।ਇਸ ਤੋਂ ਇਲਾਵਾ ਜਿਲਾ ਪਠਾਨਕੋਟ ਦੇ ਹਰੇਕ ਬਲਾਕ ਵਿੱਚ ਕੀਤੇ ਸਰਵੇ ਦੋਰਾਨ ਪਿੰਡਾਂ ਦੀਆਂ ਮੰਗਾਂ ਤੇ ਵੀ ਵਿਚਾਰ ਕੀਤਾ ਗਿਆ।ਉਨਾਂ ਜਿਲਾ ਪਠਾਨਕੋਟ ਦੇ 6 ਬਲਾਕਾਂ ਦੇ ਅਧੀਨ ਆਉਂਦੇ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਅਤੇ ਉਸ ਤੇ ਖਰਚ ਹੋਣ ਵਾਲੀ ਅਨੁਮਾਨਤ ਰਾਸ਼ੀ ਬਾਰੇ ਬਲਾਕ ਵਿਕਾਸ ਅਧਿਕਾਰੀਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ।ਮੀਟਿੰਗ ਦੇ ਅੰਤ ਵਿੱਚ ਉਨਾਂ ਬੇਰੋਜਗਾਰ ਨੋਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ 28 ਅਗਸਤ ਨੂੰ ਲਗਾਏ ਜਾ ਰਹੇ ਰੋਜਗਾਰ ਮੇਲੇ ਵਿੱਚ ਜਿਆਦਾ ਤੋਂ ਜਿਆਦਾ ਨੋਜਵਾਨ ਹਾਜ਼ਰ ਹੋ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਲਾਭ ਪ੍ਰਾਪਤ ਕਰਨ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media