ਬਟਾਲਾ, 22 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਦੀ ਪੰਜ ਮਹੀਨਿਆਂ ਦੀ ਕਾਰਜ਼ਗੁਜਾਰੀ ਅਤੇ ਗੁਰਦਾਸਪੁਰ ਲੋਕ
ਸਭਾ ਦੀ ਜ਼ਿਮਨੀ ਚੋਣ ਨੂੰ ਮੁੱਖ ਰੱਖਦਿਆਂ ਹੋਇਆ, ਸਰਗਰਮ ਕਾਂਗਰਸੀ ਆਗੂਆਂ ਦੀ ਮੀਟਿੰਗ ਐਮ.ਐਮ ਚੀਮਾ ਪਰਮਾਨੈਂਟ ਇਨਵਾਇਟੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ 23 ਅਗਸਤ ਨੂੰ 11 ਵਜੇ ਰੱਖੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕਤੱਰ ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸਮੂਹ ਆਗੂਆਂ ਦੇ ਵਿਚਾਰ ਲਾਏ ਜਾਣ ਗਏ ਅਤੇ ਕਾਂਗਰਸ ਚੋਣ ਮਨੋਰਥ ਪੱਤਰ ਅਨੁਸਾਰ ਵਾਅਦਿਆਂ `ਤੇ ਚਰਚਾ ਕੀਤੀ ਜਾਵੇਗਾ।ਇਸ ਤੋਂ ਇਲਾਵਾ ਮੁੱਖ ਤੌਰ `ਤੇ ਨਸ਼ਾ ਵਿਰੋਧੀ ਮਹਿੰਮ, ਨੋਜਵਾਨਾਂ ਲਈ ਨਵੀਆਂ ਵਿਉਂਤਬੰਦੀਆਂ ਤੇ ਬਜੁੱਰਗਾਂ ਅਤੇ ਔਰਤ ਦੀਆਂ ਭਲਾਈ ਸਕੀਮਾਂ ਵਿਚਾਰੀਆਂ ਜਾਣਗੀਆਂ।
ਉਨਾ ਕਿਹਾ ਕਿ ਇਸ ਦੀ ਰਿਪੋਰਟ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਪ੍ਰਧਾਨ ਪੰਜਾਬ ਕਾਂਗਰਸ ਕਮੇਟੀ ਅਤੇ ਆਲ ਇੰਡੀਆ ਕਾਂਗਰਸ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਅਤੇ ਕੁੱਲ ਹਿੰਦ ਕਾਂਗਰਸ ਕਮੇਟੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਉਹਨਾਂ ਦੀ ਜਾਣਕਾਰੀ ਹਿੱਤ ਭੇਜੀ ਜਾਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media