ਜੰਡਿਆਲਾ ਗੁਰੂ, 22 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸੰਘ) – ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਹਿਯੋਗ ਨਾਲ ਰਘੂਨਾਥ ਗਰਲਜ਼
ਕਾਲਜ ਦੀਆਂ ਐਨ.ਐਸ.ਐਸ ਦੀਆਂ ਵਿਦਿਆਰਥਣਾਂ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਸਵੱਛ ਭਾਰਤ ਮੁਹਿੰਮ ਤਹਿਤ ਜਨਤਾ ਨੂੰ ਸਫਾਈ ਸਬੰਧੀ ਜਾਗਰੂਕ ਕਰਨ ਲਈ ਇਕ ਰੈਲੀ ਕੱਢੀ।ਉਨਾਂ ਲੋਕਾਂ ਨੂੰ ਕੂੜਾ ਕੂੜੇਦਾਨ ਵਿਚ ਸੁੱਟਣ ਅਤੇ ਆਪਣੇ ਆਲੇ-ਦੁਆਲੇ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਦ ਿਅਪੀਲ ਕੀਤੀ ਤਾਂ ਜੋ ਬਰਸਾਤੀ ਦਿਨਾਂ ਵਿਚ ਬਿਮਾਰੀਆਂ ਤੋਂ ਵੀ ਬਚਿਆ ਜਾ ਸਕੇ।ਰੈਲੀ ਵਿਚ ਨਗਰ ਕੌਂਸਲ ਦੇ ਸਟਾਫ ਵਲੋਂ ਕਿਰਪਾਲ ਸਿੰਘ ਸੈਨਟਰੀ ਇੰਸਪੈਕਟਰ , ਬਲਵਿੰਦਰ ਸਿੰਘ ਸੁਪਰਵਾਈਜ਼ਰ ਤੋਂ ਇਲਾਵਾ ਕਾਲਜ ਵਲੋਂ ਮੈਡਮ ਡਾ. ਪਰਮਜੀਤ ਕੌਰ, ਹਰਸ਼ ਅਜ਼ਾਦ, ਵਿਜੈ ਲਕਸ਼ਮੀ, ਰਣਜੀਤ ਕੌਰ, ਸਾਕਸ਼ੀ, ਸੁਖਵਿੰਦਰ ਕੌਰ ਤੇ ਕਾਲਜ ਦੀਆਂ ਵਿਦਿਆਰਥਣਾਂ ਹਾਜ਼ਿਰ ਸਨ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media